ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥
੨੯॥
ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥
ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥
੩੦॥
ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥
ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥
੩੧॥
ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥
ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥
੩੨॥
ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥
ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥
੩੩॥
ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥
ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥
੩੪॥
ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥
ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥
੩੫॥
ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥
ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥
੩੬॥
ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥
ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥
੩੭॥
ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥
ਆਜੁ ਕਾਲ੍ਹਿ ਭੁਇ ਲੇਟਣਾ ਊਪਰਿ ਜਾਮੈ ਘਾਸੁ ॥
੩੮॥
ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥
ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥
੩੯॥
ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥
ਆਜੁ ਕਾਲ੍ਹਿ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥
੪੦॥
ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥
ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥
੪੧॥
ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥
ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥
੪੨॥
ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥
ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥
੪੩॥
ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥
ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥
੪੪॥
ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥
ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥
੪੫॥
ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥
ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥
੪੬॥
ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ ॥
ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ ॥
੪੭॥
ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ ॥
ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥
੪੮॥