ਤਾਸੁ ਪਟੰਤਰ ਨ ਪੁਜੈ ਹਰਿ ਜਨ ਕੀ ਪਨਿਹਾਰਿ ॥
੧੫੯॥
ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ ॥
ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥
੧੬੦॥
ਕਬੀਰ ਥੂਨੀ ਪਾਈ ਥਿਤਿ ਭਈ ਸਤਿਗੁਰ ਬੰਧੀ ਧੀਰ ॥
ਕਬੀਰ ਹੀਰਾ ਬਨਜਿਆ ਮਾਨ ਸਰੋਵਰ ਤੀਰ ॥
੧੬੧॥
ਕਬੀਰ ਹਰਿ ਹੀਰਾ ਜਨ ਜਉਹਰੀ ਲੇ ਕੈ ਮਾਂਡੈ ਹਾਟ ॥
ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ ਸਾਟ ॥
੧੬੨॥
ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥
ਅਮਰਾ ਪੁਰ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ ॥
੧੬੩॥
ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥
ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥
੧੬੪॥
ਕਬੀਰ ਜਿਹ ਮਾਰਗਿ ਪੰਡਿਤ ਗਏ ਪਾਛੈ ਪਰੀ ਬਹੀਰ ॥
ਇਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ ॥
੧੬੫॥
ਕਬੀਰ ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ ॥
ਤਬ ਕੁਲੁ ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ ॥
੧੬੬॥
ਕਬੀਰ ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ ॥
ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥
੧੬੭॥
ਕਬੀਰ ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ ॥
ਦਾਵਾ ਕਾਹੂ ਕੋ ਨਹੀ ਬਡਾ ਦੇਸੁ ਬਡ ਰਾਜੁ ॥
੧੬੮॥
ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ ॥
ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ ॥
੧੬੯॥
ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥
ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥
੧੭੦॥
ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥
ਏ ਦੁਇ ਅਖਰ ਨਾ ਖਿਸਹਿ ਸੋ ਗਹਿ ਰਹਿਓ ਕਬੀਰੁ ॥
੧੭੧॥
ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ ॥
ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ ॥
੧੭੨॥
ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥
ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥
੧੭੩॥
ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥
ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥
੧੭੪॥
ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ ॥
ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ ॥
੧੭੫॥
ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥
ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥
੧੭੬॥
ਕਬੀਰ ਭਲੀ ਭਈ ਜੋ ਭਉ ਪਰਿਆ ਦਿਸਾ ਗਈਂ ਸਭ ਭੂਲਿ ॥