ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥
੧੯੫॥
ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ ॥
ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥
੧੯੬॥
ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥
ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨ੍ਹਿ ਫੁਰਮਾਈ ਗਾਇ ॥
੧੯੭॥
ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥
ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ ॥
੧੯੮॥
ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥
ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥
੧੯੯॥
ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥
ਦਫਤਰਿ ਲੇਖਾ ਨੀਕਸੈ ਮਾਰ ਮੁਹੈ ਮੁਹਿ ਖਾਇ ॥
੨੦੦॥
ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥
ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥
੨੦੧॥
ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥
ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥
੨੦੨॥
ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥
ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥
੨੦੩॥
ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥
੨੦੪॥
ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥
ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ ॥
੨੦੫॥
ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥
ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥
੨੦੬॥
ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ ॥
ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਇ ॥
੨੦੭॥
ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥
ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥
੨੦੮॥
ਮਹਲਾ ੫ ॥
ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥
ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥
੨੦੯॥
ਮਹਲਾ ੫ ॥
ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥
ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥
੨੧੦॥
ਮਹਲਾ ੫ ॥
ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥
ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥
੨੧੧॥
ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥
ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥
੨੧੨॥
ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹਾਲਿ ॥