Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1394
Pavan Ang 1394 of 1430

ਸਕਯਥੁ ਜਨਮੁ ਕਲ੍ਯੁਚਰੈ ਗੁਰੁ ਪਰਸ੍ਯਿਉ ਅਮਰ ਪ੍ਰਗਾਸੁ ॥

੮॥

ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥

ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥

ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥

ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥

ਮਸਤਕਿ ਨੀਸਾਣੁ ਸਚਉ ਕਰਮੁ ਕਲ੍ਯ ਜੋੜਿ ਕਰ ਧ੍ਯਾਇਅਉ ॥

ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥

੯॥

ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥

ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥

ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥

ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥

ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥

ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥

ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥

੧॥

੧੦॥

ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥

ਤਿ ਨਰ ਸੋਕੁ ਨਹੁ ਹੁਐ ਤਿ ਨਰ ਸੇ ਅੰਤੁ ਨ ਲਹੀਅਹਿ ॥

ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥

ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥

ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥

ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥

੨॥

੧੧॥

ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥

ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥

ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥

ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥

ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥

ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥

੩॥

੧੨॥

ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥

ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥

ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥

ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥

ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲ੍ਯ ਜਾਣੀ ਜੁਗਤਿ ॥

ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥

੪॥

੧੩॥

ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥

ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥

ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥

ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥

SikhiAt.Net
1394 ×