Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1395
Pavan Ang 1395 of 1430

ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥

ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥

੫॥

੧੪॥

ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥

ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥

ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥

ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥

ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥

ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥

੧॥

੧੫॥

ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥

ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥

ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥

ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥

ਨਾਨਕ ਕੁਲਿ ਨਿੰਮਲੁ ਅਵਤਰ੍ਯਿਉ ਅੰਗਦ ਲਹਣੇ ਸੰਗਿ ਹੁਅ ॥

ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥

੨॥

੧੬॥

ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥

ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥

ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥

ਗੁਰੁ ਗਉਹਰੁ ਦਰੀਆਉ ਪਲਕ ਡੁਬੰਤ੍ਯਹ ਤਾਰੈ ॥

ਨਾਨਕ ਕੁਲਿ ਨਿੰਮਲੁ ਅਵਤਰ੍ਯਿਉ ਗੁਣ ਕਰਤਾਰੈ ਉਚਰੈ ॥

ਗੁਰੁ ਅਮਰਦਾਸੁ ਜਿਨ੍ਹ ਸੇਵਿਅਉ ਤਿਨ੍ਹ ਦੁਖੁ ਦਰਿਦ੍ਰੁ ਪਰਹਰਿ ਪਰੈ ॥

੩॥

੧੭॥

ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥

ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥

ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥

ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥

ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥

ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥

੪॥

੧੮॥

ਭਿਖੇ ਕੇ ॥

ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥

ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥

ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥

ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥

ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥

ਗੁਰੁ ਮਿਲ੍ਯਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥

੧॥

੧੯॥

ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥

ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥

ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥

SikhiAt.Net
1395 ×