Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1398
Pavan Ang 1398 of 1430

ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥

ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥

ਅਜੋਨੀਉ ਭਲ੍ਯੁ ਅਮਲੁ ਸਤਿਗੁਰ ਸੰਗਿ ਨਿਵਾਸੁ ॥

ਗੁਰ ਰਾਮਦਾਸ ਕਲ੍ਯੁਚਰੈ ਤੁਅ ਸਹਜ ਸਰੋਵਰਿ ਬਾਸੁ ॥

੧੦॥

ਗੁਰੁ ਜਿਨ੍ਹ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥

ਜਿਨ੍ਹ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥

ਗੁਰੁ ਜਿਨ੍ਹ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥

ਜਿਨ੍ਹ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥

ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥

ਸ੍ਰੀ ਗੁਰੂ ਸਰਣਿ ਭਜੁ ਕਲ੍ਯ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥

੧੧॥

ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥

ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥

ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥

ਇਹੁ ਰਾਜ ਜੋਗ ਗੁਰ ਰਾਮਦਾਸ ਤੁਮ੍ਹ ਹੂ ਰਸੁ ਜਾਣੇ ॥

੧੨॥

ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥

ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥

ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥

ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥

੧੩॥

ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜ੍ਹੁ ਤਿਨ੍ਹ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥

ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥

ਜੀਅਨ ਸਭਨ ਦਾਤਾ ਅਗਮ ਗ੍ਯਾਨ ਬਿਖ੍ਯਾਤਾ ਅਹਿਨਿਸਿ ਧ੍ਯਾਨ ਧਾਵੈ ਪਲਕ ਨ ਸੋਵੈ ਜੀਉ ॥

ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗ੍ਯਾਨਿ ਦੁਰਮਤਿ ਮੈਲੁ ਧੋਵੈ ਜੀਉ ॥

ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥

੧॥

ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥

ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥

ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥

ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧ੍ਯਾਈ ਹੈ ॥

ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥

੨॥

ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥

ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥

ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥

SikhiAt.Net
1398 ×