ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1399
ਪਾਵਨ ਅੰਗ 1399 / 1430

ਨਲ੍ਯ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥

ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥

੩॥

ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥

ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ ਜਨ ਕੀਅਉ ਪ੍ਰਗਾਸ ॥

ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥

ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥

ਸਭ ਬਿਧਿ ਮਾਨ੍ਯਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥

੪॥

ਰਡ ॥

ਜਿਸਹਿ ਧਾਰ੍ਯਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥

ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥

ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥

ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥

੧॥

੫॥

ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥

ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥

ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥

ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥

ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥

ਸਤਿਗੁਰੂ ਚਰਨ ਜਿਨ੍ਹ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥

੨॥

੬॥

ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥

ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥

ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥

ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥

ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥

ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥

੩॥

੭॥

ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥

ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥

ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥

ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥

ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲ੍ਯ ਕਹਿ ॥

ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥

੪॥

੮॥

ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥

SikhiAt.Net
1399 ×