Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1407
Pavan Ang 1407 of 1430

ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥

ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥

ਸਗਲ ਮਨੋਰਥ ਪੂਰੀ ਆਸਾ ॥

ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥

ਕਲ੍ਯ ਜੋੜਿ ਕਰ ਸੁਜਸੁ ਵਖਾਣਿਓ ॥

ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥

ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥

ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥

੧॥

ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥

ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜ੍ਹਾਯਉ ॥

ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥

੨॥

ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥

ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥

ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥

੩॥

ਖੇਲੁ ਗੂੜ੍ਹਉ ਕੀਅਉ ਹਰਿ ਰਾਇ ਸੰਤੋਖਿ ਸਮਾਚਰ੍ਯਿਓ ਬਿਮਲ ਬੁਧਿ ਸਤਿਗੁਰਿ ਸਮਾਣਉ ॥

ਆਜੋਨੀ ਸੰਭਵਿਅਉ ਸੁਜਸੁ ਕਲ੍ਯ ਕਵੀਅਣਿ ਬਖਾਣਿਅਉ ॥

ਗੁਰਿ ਨਾਨਕਿ ਅੰਗਦੁ ਵਰ੍ਯਉ ਗੁਰਿ ਅੰਗਦਿ ਅਮਰ ਨਿਧਾਨੁ ॥

ਗੁਰਿ ਰਾਮਦਾਸ ਅਰਜੁਨੁ ਵਰ੍ਯਉ ਪਾਰਸੁ ਪਰਸੁ ਪ੍ਰਮਾਣੁ ॥

੪॥

ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥

ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥

ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥

ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥

ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥

ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥

੫॥

ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥

ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥

ਭਯ ਭੰਜਨੁ ਪਰ ਪੀਰ ਨਿਵਾਰਨੁ ਕਲ੍ਯ ਸਹਾਰੁ ਤੋਹਿ ਜਸੁ ਬਕਤਾ ॥

ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥

੬॥

ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥

ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥

ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥

ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥

ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥

ਗੁਰ ਅਰਜੁਨ ਕਲ੍ਯੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥

੭॥

SikhiAt.Net
1407 ×