ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥
ਨਾਨਕ ਤੇ ਸੋਹਾਗਣੀ ਜਿਨ੍ਹਾ ਗੁਰਮੁਖਿ ਪਰਗਟੁ ਹੋਇ ॥
੧੯॥
ਜਉ ਤਉ ਪ੍ਰੇਮ ਖੇਲਣ ਕਾ ਚਾਉ ॥
ਸਿਰੁ ਧਰਿ ਤਲੀ ਗਲੀ ਮੇਰੀ ਆਉ ॥
ਇਤੁ ਮਾਰਗਿ ਪੈਰੁ ਧਰੀਜੈ ॥
ਸਿਰੁ ਦੀਜੈ ਕਾਣਿ ਨ ਕੀਜੈ ॥
੨੦॥
ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥
ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥
੨੧॥
ਗਿਆਨ ਹੀਣੰ ਅਗਿਆਨ ਪੂਜਾ ॥
ਅੰਧ ਵਰਤਾਵਾ ਭਾਉ ਦੂਜਾ ॥
੨੨॥
ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥
ਸਚ ਬਿਨੁ ਸਾਖੀ ਮੂਲੋ ਨ ਬਾਕੀ ॥
੨੩॥
ਮਾਣੂ ਘਲੈ ਉਠੀ ਚਲੈ ॥
ਸਾਦੁ ਨਾਹੀ ਇਵੇਹੀ ਗਲੈ ॥
੨੪॥
ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥
ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥
ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥
ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥
੨੫॥
ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥
ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥
ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥
ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥
੨੬॥
ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥
੨੭॥
ਮਹਲਾ ੩ ॥
ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥
੨੮॥
ਮਹਲਾ ੧ ॥
ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥
ਉਦੋਸੀਅ ਘਰੇ ਹੀ ਵੁਠੀ ਕੁੜਿਈਂ ਰੰਨੀ ਧੰਮੀ ॥
ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥
ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥
੨੯॥
ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥
ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥
ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥
ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥
੩੦॥
ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥
ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥
ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥
ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥
੩੧॥
ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥
ਗਲਾਂ ਕਰੇ ਘਣੇਰੀਆ ਤਾਂ ਅੰਨ੍ਹੇ ਪਵਣਾ ਖਾਤੀ ਟੋਵੈ ॥
੩੨॥
ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥
ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥
੩੩॥