Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1422
Pavan Ang 1422 of 1430

ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥

ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥

੫॥

ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥

ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥

ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥

ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥

ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥

ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥

੬॥

ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥

ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥

੭॥

ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥

ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥

੮॥

ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥

ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥

੯॥

ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥

ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥

੧੦॥

ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥

ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥

੧੧॥

ਜਿਨ੍ਹਾ ਅੰਦਰਿ ਸਚਾ ਨੇਹੁ ਕਿਉ ਜੀਵਨ੍ਹਿ ਪਿਰੀ ਵਿਹੂਣਿਆ ॥

ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥

੧੨॥

ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥

ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥

੧੩॥

ਗੁਰਮੁਖਿ ਹਸੈ ਗੁਰਮੁਖਿ ਰੋਵੈ ॥

ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥

ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥

ਗੁਰਮੁਖਿ ਨਾਨਕ ਪਾਵੈ ਪਾਰੁ ॥

੧੪॥

ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥

ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥

ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥

ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥

੧੫॥

ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥

ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥

ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥

ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥

ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥

੧੬॥

ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥

ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥

ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥

SikhiAt.Net
1422 ×