ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥
ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥
੪੮॥
ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥
ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥
੪੯॥
ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥
ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥
੫੦॥
ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥
੫੧॥
ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥
੫੨॥
ਦੋਹਰਾ ॥
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥
ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥
੫੩॥
ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥
ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥
੫੪॥
ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥
ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥
੫੫॥
ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥
ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥
੫੬॥
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥
੫੭॥
੧॥
ਮੁੰਦਾਵਣੀ ਮਹਲਾ ੫ ॥
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥
੧॥
ਸਲੋਕ ਮਹਲਾ ੫ ॥
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥
੧॥
ੴ ਸਤਿਗੁਰ ਪ੍ਰਸਾਦਿ ਰਾਗ ਮਾਲਾ ॥
ਰਾਗ ਏਕ ਸੰਗਿ ਪੰਚ ਬਰੰਗਨ ॥
ਸੰਗਿ ਅਲਾਪਹਿ ਆਠਉ ਨੰਦਨ ॥
ਪ੍ਰਥਮ ਰਾਗ ਭੈਰਉ ਵੈ ਕਰਹੀ ॥