Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
153
Pavan Ang 153 of 1430

ਨਾਮ ਸੰਜੋਗੀ ਗੋਇਲਿ ਥਾਟੁ ॥

ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥

ਬਿਨੁ ਵਖਰ ਸੂਨੋ ਘਰੁ ਹਾਟੁ ॥

ਗੁਰ ਮਿਲਿ ਖੋਲੇ ਬਜਰ ਕਪਾਟ ॥

੪॥

ਸਾਧੁ ਮਿਲੈ ਪੂਰਬ ਸੰਜੋਗ ॥

ਸਚਿ ਰਹਸੇ ਪੂਰੇ ਹਰਿ ਲੋਗ ॥

ਮਨੁ ਤਨੁ ਦੇ ਲੈ ਸਹਜਿ ਸੁਭਾਇ ॥

ਨਾਨਕ ਤਿਨ ਕੈ ਲਾਗਉ ਪਾਇ ॥

੫॥

੬॥

ਗਉੜੀ ਮਹਲਾ ੧ ॥

ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥

ਝੂਠ ਵਿਕਾਰਿ ਜਾਗੈ ਹਿਤ ਚੀਤੁ ॥

ਪੂੰਜੀ ਪਾਪ ਲੋਭ ਕੀ ਕੀਤੁ ॥

ਤਰੁ ਤਾਰੀ ਮਨਿ ਨਾਮੁ ਸੁਚੀਤੁ ॥

੧॥

ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥

ਹਉ ਪਾਪੀ ਤੂੰ ਨਿਰਮਲੁ ਏਕ ॥

੧॥

ਰਹਾਉ ॥

ਅਗਨਿ ਪਾਣੀ ਬੋਲੈ ਭੜਵਾਉ ॥

ਜਿਹਵਾ ਇੰਦ੍ਰੀ ਏਕੁ ਸੁਆਉ ॥

ਦਿਸਟਿ ਵਿਕਾਰੀ ਨਾਹੀ ਭਉ ਭਾਉ ॥

ਆਪੁ ਮਾਰੇ ਤਾ ਪਾਏ ਨਾਉ ॥

੨॥

ਸਬਦਿ ਮਰੈ ਫਿਰਿ ਮਰਣੁ ਨ ਹੋਇ ॥

ਬਿਨੁ ਮੂਏ ਕਿਉ ਪੂਰਾ ਹੋਇ ॥

ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥

ਥਿਰੁ ਨਾਰਾਇਣੁ ਕਰੇ ਸੁ ਹੋਇ ॥

੩॥

ਬੋਹਿਥਿ ਚੜਉ ਜਾ ਆਵੈ ਵਾਰੁ ॥

ਠਾਕੇ ਬੋਹਿਥ ਦਰਗਹ ਮਾਰ ॥

ਸਚੁ ਸਾਲਾਹੀ ਧੰਨੁ ਗੁਰਦੁਆਰੁ ॥

ਨਾਨਕ ਦਰਿ ਘਰਿ ਏਕੰਕਾਰੁ ॥

੪॥

੭॥

ਗਉੜੀ ਮਹਲਾ ੧ ॥

ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥

ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥

ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥

੧॥

ਰੇ ਮਨ ਮੇਰੇ ਭਰਮੁ ਨ ਕੀਜੈ ॥

ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥

੧॥

ਰਹਾਉ ॥

ਜਨਮੁ ਜੀਤਿ ਮਰਣਿ ਮਨੁ ਮਾਨਿਆ ॥

ਆਪਿ ਮੂਆ ਮਨੁ ਮਨ ਤੇ ਜਾਨਿਆ ॥

ਨਜਰਿ ਭਈ ਘਰੁ ਘਰ ਤੇ ਜਾਨਿਆ ॥

੨॥

ਜਤੁ ਸਤੁ ਤੀਰਥੁ ਮਜਨੁ ਨਾਮਿ ॥

ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥

ਨਰ ਨਾਰਾਇਣ ਅੰਤਰਜਾਮਿ ॥

੩॥

ਆਨ ਮਨਉ ਤਉ ਪਰ ਘਰ ਜਾਉ ॥

ਕਿਸੁ ਜਾਚਉ ਨਾਹੀ ਕੋ ਥਾਉ ॥

ਨਾਨਕ ਗੁਰਮਤਿ ਸਹਜਿ ਸਮਾਉ ॥

੪॥

੮॥

ਗਉੜੀ ਮਹਲਾ ੧ ॥

ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥

ਮਰਣ ਰਹਣ ਰਸੁ ਅੰਤਰਿ ਭਾਏ ॥

ਗਰਬੁ ਨਿਵਾਰਿ ਗਗਨ ਪੁਰੁ ਪਾਏ ॥

੧॥

ਮਰਣੁ ਲਿਖਾਇ ਆਏ ਨਹੀ ਰਹਣਾ ॥

ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥

੧॥

ਰਹਾਉ ॥

ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥

ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥

ਜੀਵਤੁ ਮਰੈ ਮਹਾ ਰਸੁ ਆਗੈ ॥

੨॥

ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥

ਗੁਰ ਕੀ ਪਉੜੀ ਊਚੋ ਊਚਾ ॥

ਕਰਮਿ ਮਿਲੈ ਜਮ ਕਾ ਭਉ ਮੂਚਾ ॥

੩॥

ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥

ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥

ਨਾਨਕ ਹਉਮੈ ਮਾਰਿ ਮਿਲਾਇਆ ॥

੪॥

੯॥

SikhiAt.Net
153 ×