ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
160
ਪਾਵਨ ਅੰਗ 160 / 1430

ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥

ਮਨਮੁਖ ਅਗਿਆਨੀ ਜੋਨੀ ਪਾਏ ॥

੨॥

ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥

ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥

ਗੁਰਮਤੀ ਹਰਿ ਨਾਮਿ ਸਮਾਏ ॥

੩॥

ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥

ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥

ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥

੪॥

੭॥

੨੭॥

ਗਉੜੀ ਗੁਆਰੇਰੀ ਮਹਲਾ ੩ ॥

ਤੂੰ ਅਕਥੁ ਕਿਉ ਕਥਿਆ ਜਾਹਿ ॥

ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥

ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥

੧॥

ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥

ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥

੧॥

ਰਹਾਉ ॥

ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥

ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥

ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥

੨॥

ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥

ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥

ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥

੩॥

ਆਪੇ ਦਾਤਿ ਕਰੇ ਦਾਤਾਰੁ ॥

ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥

ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥

੪॥

੮॥

੨੮॥

ਗਉੜੀ ਗੁਆਰੇਰੀ ਮਹਲਾ ੩ ॥

ਏਕਸੁ ਤੇ ਸਭਿ ਰੂਪ ਹਹਿ ਰੰਗਾ ॥

ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥

ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥

੧॥

ਏਕੁ ਅਚਰਜੁ ਏਕੋ ਹੈ ਸੋਈ ॥

ਗੁਰਮੁਖਿ ਵੀਚਾਰੇ ਵਿਰਲਾ ਕੋਈ ॥

੧॥

ਰਹਾਉ ॥

ਸਹਜਿ ਭਵੈ ਪ੍ਰਭੁ ਸਭਨੀ ਥਾਈ ॥

ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥

ਆਪੇ ਸੁਤਿਆ ਦੇਇ ਜਗਾਈ ॥

੨॥

ਤਿਸ ਕੀ ਕੀਮਤਿ ਕਿਨੈ ਨ ਹੋਈ ॥

ਕਹਿ ਕਹਿ ਕਥਨੁ ਕਹੈ ਸਭੁ ਕੋਈ ॥

ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥

੩॥

ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥

ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥

ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥

੪॥

੯॥

੨੯॥

ਗਉੜੀ ਗੁਆਰੇਰੀ ਮਹਲਾ ੩ ॥

ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥

ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥

ਸੇ ਜਨ ਜਾਗੇ ਜਿਨ ਨਾਮ ਪਿਆਰਿ ॥

੧॥

ਸਹਜੇ ਜਾਗੈ ਸਵੈ ਨ ਕੋਇ ॥

ਪੂਰੇ ਗੁਰ ਤੇ ਬੂਝੈ ਜਨੁ ਕੋਇ ॥

੧॥

ਰਹਾਉ ॥

ਅਸੰਤੁ ਅਨਾੜੀ ਕਦੇ ਨ ਬੂਝੈ ॥

ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥

ਅੰਧੁ ਅਗਿਆਨੀ ਕਦੇ ਨ ਸੀਝੈ ॥

੨॥

ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥

ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥

ਆਪਿ ਤਰੈ ਸਗਲੇ ਕੁਲ ਉਧਾਰਾ ॥

੩॥

SikhiAt.Net
160 ×