ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
163
ਪਾਵਨ ਅੰਗ 163 / 1430

ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥

ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥

ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥

ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥

੨॥

ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥

ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥

ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥

ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥

੩॥

ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥

ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥

ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥

ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥

੪॥

੩॥

੧੭॥

੩੭॥

ਗਉੜੀ ਬੈਰਾਗਣਿ ਮਹਲਾ ੩ ॥

ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥

ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥

ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥

ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥

੧॥

ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥

ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥

੧॥

ਰਹਾਉ ॥

ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥

ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥

ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥

ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥

੨॥

ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥

ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥

ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥

ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥

੩॥

ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥

ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥

ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥

ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥

੪॥

੪॥

੧੮॥

੩੮॥

ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥

ਜੋਗੀ ਗੋਰਖੁ ਗੋਰਖੁ ਕਰਿਆ ॥

ਮੈ ਮੂਰਖ ਹਰਿ ਹਰਿ ਜਪੁ ਪੜਿਆ ॥

੧॥

ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥

ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥

੧॥

ਰਹਾਉ ॥

SikhiAt.Net
163 ×