Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
171
Pavan Ang 171 of 1430

ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥

੧॥

ਰਾਮ ਹਮ ਸਤਿਗੁਰ ਲਾਲੇ ਕਾਂਢੇ ॥

੧॥

ਰਹਾਉ ॥

ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥

ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥

੨॥

ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥

ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥

੩॥

ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥

ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥

੪॥

੭॥

੨੧॥

੫੯॥

ਗਉੜੀ ਪੂਰਬੀ ਮਹਲਾ ੪ ॥

ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥

ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥

੧॥

ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥

ਕਰਿ ਡੰਡਉਤ ਪੁਨੁ ਵਡਾ ਹੇ ॥

੧॥

ਰਹਾਉ ॥

ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥

ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥

੨॥

ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥

ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥

੩॥

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥

ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥

੪॥

੮॥

੨੨॥

੬੦॥

ਗਉੜੀ ਪੂਰਬੀ ਮਹਲਾ ੪ ॥

ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥

ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥

੧॥

ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥

੧॥

ਰਹਾਉ ॥

ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥

ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥

੨॥

ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥

ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥

੩॥

ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥

ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥

੪॥

੯॥

੨੩॥

੬੧॥

ਗਉੜੀ ਪੂਰਬੀ ਮਹਲਾ ੪ ॥

ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥

ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥

੧॥

ਰਾਮ ਗੁਰਮਤਿ ਹਰਿ ਲਿਵ ਲਾਗੇ ॥

੧॥

ਰਹਾਉ ॥

SikhiAt.Net
171 ×