ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
174
ਪਾਵਨ ਅੰਗ 174 / 1430

ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥

ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥

੨॥

ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥

ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥

ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥

ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥

੩॥

ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥

ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥

ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥

ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥

੪॥

੩॥

੨੯॥

੬੭॥

ਗਉੜੀ ਮਾਝ ਮਹਲਾ ੪ ॥

ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥

ਹਰਿ ਆਪੇ ਕਾਨ੍ਹੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥

ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥

ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥

੧॥

ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥

ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥

ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥

ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥

੨॥

ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥

ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥

ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥

ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥

੩॥

ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥

ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥

ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥

SikhiAt.Net
174 ×