ਹਸਤੀ ਘੋੜੇ ਦੇਖਿ ਵਿਗਾਸਾ ॥
ਲਸਕਰ ਜੋੜੇ ਨੇਬ ਖਵਾਸਾ ॥
ਗਲਿ ਜੇਵੜੀ ਹਉਮੈ ਕੇ ਫਾਸਾ ॥
੨॥
ਰਾਜੁ ਕਮਾਵੈ ਦਹ ਦਿਸ ਸਾਰੀ ॥
ਮਾਣੈ ਰੰਗ ਭੋਗ ਬਹੁ ਨਾਰੀ ॥
ਜਿਉ ਨਰਪਤਿ ਸੁਪਨੈ ਭੇਖਾਰੀ ॥
੩॥
ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥
ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥
ਜਨ ਨਾਨਕ ਹਉਮੈ ਮਾਰਿ ਸਮਾਇਆ ॥
੪॥
ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥
ਇਉ ਪਾਈਐ ਹਰਿ ਰਾਮ ਸਹਾਈ ॥
੧॥
ਰਹਾਉ ਦੂਜਾ ॥
ਗਉੜੀ ਗੁਆਰੇਰੀ ਮਹਲਾ ੫ ॥
ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥
ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥
ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥
੧॥
ਜਿਸੁ ਰਾਖੈ ਆਪਿ ਰਾਮੁ ਦਇਆਰਾ ॥
ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥
੧॥
ਰਹਾਉ ॥
ਸਭ ਮਹਿ ਵਰਤੈ ਏਕੁ ਅਨੰਤਾ ॥
ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥
ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥
੨॥
ਮਨਮੁਖ ਮੁਏ ਜਿਨ ਦੂਜੀ ਪਿਆਸਾ ॥
ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥
ਜੈਸਾ ਬੀਜਹਿ ਤੈਸਾ ਖਾਸਾ ॥
੩॥
ਦੇਖਿ ਦਰਸੁ ਮਨਿ ਭਇਆ ਵਿਗਾਸਾ ॥
ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥
ਜਨ ਨਾਨਕ ਕੀ ਹਰਿ ਪੂਰਨ ਆਸਾ ॥
੪॥
੨॥
੭੧॥
ਗਉੜੀ ਗੁਆਰੇਰੀ ਮਹਲਾ ੫ ॥
ਕਈ ਜਨਮ ਭਏ ਕੀਟ ਪਤੰਗਾ ॥
ਕਈ ਜਨਮ ਗਜ ਮੀਨ ਕੁਰੰਗਾ ॥
ਕਈ ਜਨਮ ਪੰਖੀ ਸਰਪ ਹੋਇਓ ॥
ਕਈ ਜਨਮ ਹੈਵਰ ਬ੍ਰਿਖ ਜੋਇਓ ॥
੧॥
ਮਿਲੁ ਜਗਦੀਸ ਮਿਲਨ ਕੀ ਬਰੀਆ ॥
ਚਿਰੰਕਾਲ ਇਹ ਦੇਹ ਸੰਜਰੀਆ ॥
੧॥
ਰਹਾਉ ॥
ਕਈ ਜਨਮ ਸੈਲ ਗਿਰਿ ਕਰਿਆ ॥
ਕਈ ਜਨਮ ਗਰਭ ਹਿਰਿ ਖਰਿਆ ॥
ਕਈ ਜਨਮ ਸਾਖ ਕਰਿ ਉਪਾਇਆ ॥
ਲਖ ਚਉਰਾਸੀਹ ਜੋਨਿ ਭ੍ਰਮਾਇਆ ॥
੨॥
ਸਾਧਸੰਗਿ ਭਇਓ ਜਨਮੁ ਪਰਾਪਤਿ ॥
ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥
ਤਿਆਗਿ ਮਾਨੁ ਝੂਠੁ ਅਭਿਮਾਨੁ ॥
ਜੀਵਤ ਮਰਹਿ ਦਰਗਹ ਪਰਵਾਨੁ ॥
੩॥
ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥
ਅਵਰੁ ਨ ਦੂਜਾ ਕਰਣੈ ਜੋਗੁ ॥
ਤਾ ਮਿਲੀਐ ਜਾ ਲੈਹਿ ਮਿਲਾਇ ॥
ਕਹੁ ਨਾਨਕ ਹਰਿ ਹਰਿ ਗੁਣ ਗਾਇ ॥
੪॥
੩॥
੭੨॥
ਗਉੜੀ ਗੁਆਰੇਰੀ ਮਹਲਾ ੫ ॥
ਕਰਮ ਭੂਮਿ ਮਹਿ ਬੋਅਹੁ ਨਾਮੁ ॥
ਪੂਰਨ ਹੋਇ ਤੁਮਾਰਾ ਕਾਮੁ ॥
ਫਲ ਪਾਵਹਿ ਮਿਟੈ ਜਮ ਤ੍ਰਾਸ ॥
ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥
੧॥
ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥
ਸੀਘਰ ਕਾਰਜੁ ਲੇਹੁ ਸਵਾਰਿ ॥
੧॥
ਰਹਾਉ ॥
ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥
ਤਾ ਤੂੰ ਦਰਗਹ ਪਾਵਹਿ ਮਾਨੁ ॥