ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥
ਅਵਰਿ ਜਤਨ ਕਹਹੁ ਕਉਨ ਕਾਜ ॥
ਕਰਿ ਕਿਰਪਾ ਰਾਖੈ ਆਪਿ ਲਾਜ ॥
੨॥
ਕਿਆ ਮਾਨੁਖ ਕਹਹੁ ਕਿਆ ਜੋਰੁ ॥
ਝੂਠਾ ਮਾਇਆ ਕਾ ਸਭੁ ਸੋਰੁ ॥
ਕਰਣ ਕਰਾਵਨਹਾਰ ਸੁਆਮੀ ॥
ਸਗਲ ਘਟਾ ਕੇ ਅੰਤਰਜਾਮੀ ॥
੩॥
ਸਰਬ ਸੁਖਾ ਸੁਖੁ ਸਾਚਾ ਏਹੁ ॥
ਗੁਰ ਉਪਦੇਸੁ ਮਨੈ ਮਹਿ ਲੇਹੁ ॥
ਜਾ ਕਉ ਰਾਮ ਨਾਮ ਲਿਵ ਲਾਗੀ ॥
ਕਹੁ ਨਾਨਕ ਸੋ ਧੰਨੁ ਵਡਭਾਗੀ ॥
੪॥
੭॥
੭੬॥
ਗਉੜੀ ਗੁਆਰੇਰੀ ਮਹਲਾ ੫ ॥
ਸੁਣਿ ਹਰਿ ਕਥਾ ਉਤਾਰੀ ਮੈਲੁ ॥
ਮਹਾ ਪੁਨੀਤ ਭਏ ਸੁਖ ਸੈਲੁ ॥
ਵਡੈ ਭਾਗਿ ਪਾਇਆ ਸਾਧਸੰਗੁ ॥
ਪਾਰਬ੍ਰਹਮ ਸਿਉ ਲਾਗੋ ਰੰਗੁ ॥
੧॥
ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥
ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥
੧॥
ਰਹਾਉ ॥
ਕਰਿ ਕੀਰਤਨੁ ਮਨ ਸੀਤਲ ਭਏ ॥
ਜਨਮ ਜਨਮ ਕੇ ਕਿਲਵਿਖ ਗਏ ॥
ਸਰਬ ਨਿਧਾਨ ਪੇਖੇ ਮਨ ਮਾਹਿ ॥
ਅਬ ਢੂਢਨ ਕਾਹੇ ਕਉ ਜਾਹਿ ॥
੨॥
ਪ੍ਰਭ ਅਪੁਨੇ ਜਬ ਭਏ ਦਇਆਲ ॥
ਪੂਰਨ ਹੋਈ ਸੇਵਕ ਘਾਲ ॥
ਬੰਧਨ ਕਾਟਿ ਕੀਏ ਅਪਨੇ ਦਾਸ ॥
ਸਿਮਰਿ ਸਿਮਰਿ ਸਿਮਰਿ ਗੁਣਤਾਸ ॥
੩॥
ਏਕੋ ਮਨਿ ਏਕੋ ਸਭ ਠਾਇ ॥
ਪੂਰਨ ਪੂਰਿ ਰਹਿਓ ਸਭ ਜਾਇ ॥
ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥
ਹਰਿ ਸਿਮਰਤ ਨਾਨਕ ਸੁਖੁ ਪਾਇਆ ॥
੪॥
੮॥
੭੭॥
ਗਉੜੀ ਗੁਆਰੇਰੀ ਮਹਲਾ ੫ ॥
ਅਗਲੇ ਮੁਏ ਸਿ ਪਾਛੈ ਪਰੇ ॥
ਜੋ ਉਬਰੇ ਸੇ ਬੰਧਿ ਲਕੁ ਖਰੇ ॥
ਜਿਹ ਧੰਧੇ ਮਹਿ ਓਇ ਲਪਟਾਏ ॥
ਉਨ ਤੇ ਦੁਗੁਣ ਦਿੜੀ ਉਨ ਮਾਏ ॥
੧॥
ਓਹ ਬੇਲਾ ਕਛੁ ਚੀਤਿ ਨ ਆਵੈ ॥
ਬਿਨਸਿ ਜਾਇ ਤਾਹੂ ਲਪਟਾਵੈ ॥
੧॥
ਰਹਾਉ ॥
ਆਸਾ ਬੰਧੀ ਮੂਰਖ ਦੇਹ ॥
ਕਾਮ ਕ੍ਰੋਧ ਲਪਟਿਓ ਅਸਨੇਹ ॥
ਸਿਰ ਊਪਰਿ ਠਾਢੋ ਧਰਮ ਰਾਇ ॥
ਮੀਠੀ ਕਰਿ ਕਰਿ ਬਿਖਿਆ ਖਾਇ ॥
੨॥
ਹਉ ਬੰਧਉ ਹਉ ਸਾਧਉ ਬੈਰੁ ॥
ਹਮਰੀ ਭੂਮਿ ਕਉਣੁ ਘਾਲੈ ਪੈਰੁ ॥
ਹਉ ਪੰਡਿਤੁ ਹਉ ਚਤੁਰੁ ਸਿਆਣਾ ॥
ਕਰਣੈਹਾਰੁ ਨ ਬੁਝੈ ਬਿਗਾਨਾ ॥
੩॥
ਅਪੁਨੀ ਗਤਿ ਮਿਤਿ ਆਪੇ ਜਾਨੈ ॥
ਕਿਆ ਕੋ ਕਹੈ ਕਿਆ ਆਖਿ ਵਖਾਨੈ ॥
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥
ਅਪਨਾ ਭਲਾ ਸਭ ਕਾਹੂ ਮੰਗਨਾ ॥
੪॥
ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥
ਅੰਤੁ ਨਾਹੀ ਕਿਛੁ ਪਾਰਾਵਾਰੁ ॥
ਦਾਸ ਅਪਨੇ ਕਉ ਦੀਜੈ ਦਾਨੁ ॥
ਕਬਹੂ ਨ ਵਿਸਰੈ ਨਾਨਕ ਨਾਮੁ ॥
੫॥
੯॥
੭੮॥
ਗਉੜੀ ਗੁਆਰੇਰੀ ਮਹਲਾ ੫ ॥
ਅਨਿਕ ਜਤਨ ਨਹੀ ਹੋਤ ਛੁਟਾਰਾ ॥
ਬਹੁਤੁ ਸਿਆਣਪ ਆਗਲ ਭਾਰਾ ॥
ਹਰਿ ਕੀ ਸੇਵਾ ਨਿਰਮਲ ਹੇਤ ॥
ਪ੍ਰਭ ਕੀ ਦਰਗਹ ਸੋਭਾ ਸੇਤ ॥
੧॥