Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
184
Pavan Ang 184 of 1430

ਜਨ ਕੀ ਟੇਕ ਏਕ ਗੋਪਾਲ ॥

ਏਕਾ ਲਿਵ ਏਕੋ ਮਨਿ ਭਾਉ ॥

ਸਰਬ ਨਿਧਾਨ ਜਨ ਕੈ ਹਰਿ ਨਾਉ ॥

੩॥

ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥

ਨਿਰਮਲ ਕਰਣੀ ਸਾਚੀ ਰੀਤਿ ॥

ਗੁਰਿ ਪੂਰੈ ਮੇਟਿਆ ਅੰਧਿਆਰਾ ॥

ਨਾਨਕ ਕਾ ਪ੍ਰਭੁ ਅਪਰ ਅਪਾਰਾ ॥

੪॥

੨੪॥

੯੩॥

ਗਉੜੀ ਗੁਆਰੇਰੀ ਮਹਲਾ ੫ ॥

ਜਿਸੁ ਮਨਿ ਵਸੈ ਤਰੈ ਜਨੁ ਸੋਇ ॥

ਜਾ ਕੈ ਕਰਮਿ ਪਰਾਪਤਿ ਹੋਇ ॥

ਦੂਖੁ ਰੋਗੁ ਕਛੁ ਭਉ ਨ ਬਿਆਪੈ ॥

ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥

੧॥

ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥

ਗੁਰ ਪੂਰੇ ਤੇ ਇਹ ਮਤਿ ਪਾਈਐ ॥

੧॥

ਰਹਾਉ ॥

ਕਰਣ ਕਰਾਵਨਹਾਰ ਦਇਆਲ ॥

ਜੀਅ ਜੰਤ ਸਗਲੇ ਪ੍ਰਤਿਪਾਲ ॥

ਅਗਮ ਅਗੋਚਰ ਸਦਾ ਬੇਅੰਤਾ ॥

ਸਿਮਰਿ ਮਨਾ ਪੂਰੇ ਗੁਰ ਮੰਤਾ ॥

੨॥

ਜਾ ਕੀ ਸੇਵਾ ਸਰਬ ਨਿਧਾਨੁ ॥

ਪ੍ਰਭ ਕੀ ਪੂਜਾ ਪਾਈਐ ਮਾਨੁ ॥

ਜਾ ਕੀ ਟਹਲ ਨ ਬਿਰਥੀ ਜਾਇ ॥

ਸਦਾ ਸਦਾ ਹਰਿ ਕੇ ਗੁਣ ਗਾਇ ॥

੩॥

ਕਰਿ ਕਿਰਪਾ ਪ੍ਰਭ ਅੰਤਰਜਾਮੀ ॥

ਸੁਖ ਨਿਧਾਨ ਹਰਿ ਅਲਖ ਸੁਆਮੀ ॥

ਜੀਅ ਜੰਤ ਤੇਰੀ ਸਰਣਾਈ ॥

ਨਾਨਕ ਨਾਮੁ ਮਿਲੈ ਵਡਿਆਈ ॥

੪॥

੨੫॥

੯੪॥

ਗਉੜੀ ਗੁਆਰੇਰੀ ਮਹਲਾ ੫ ॥

ਜੀਅ ਜੁਗਤਿ ਜਾ ਕੈ ਹੈ ਹਾਥ ॥

ਸੋ ਸਿਮਰਹੁ ਅਨਾਥ ਕੋ ਨਾਥੁ ॥

ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥

ਭੈ ਸਭ ਬਿਨਸਹਿ ਹਰਿ ਕੈ ਨਾਇ ॥

੧॥

ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥

ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥

੧॥

ਰਹਾਉ ॥

ਜਿਨਿ ਧਾਰੇ ਬਹੁ ਧਰਣਿ ਅਗਾਸ ॥

ਜਾ ਕੀ ਜੋਤਿ ਜੀਅ ਪਰਗਾਸ ॥

ਜਾ ਕੀ ਬਖਸ ਨ ਮੇਟੈ ਕੋਇ ॥

ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥

੨॥

ਆਠ ਪਹਰ ਸਿਮਰਹੁ ਪ੍ਰਭ ਨਾਮੁ ॥

ਅਨਿਕ ਤੀਰਥ ਮਜਨੁ ਇਸਨਾਨੁ ॥

ਪਾਰਬ੍ਰਹਮ ਕੀ ਸਰਣੀ ਪਾਹਿ ॥

ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥

੩॥

ਬੇਮੁਹਤਾਜੁ ਪੂਰਾ ਪਾਤਿਸਾਹੁ ॥

ਪ੍ਰਭ ਸੇਵਕ ਸਾਚਾ ਵੇਸਾਹੁ ॥

ਗੁਰਿ ਪੂਰੈ ਰਾਖੇ ਦੇ ਹਾਥ ॥

ਨਾਨਕ ਪਾਰਬ੍ਰਹਮ ਸਮਰਾਥ ॥

੪॥

੨੬॥

੯੫॥

ਗਉੜੀ ਗੁਆਰੇਰੀ ਮਹਲਾ ੫ ॥

ਗੁਰ ਪਰਸਾਦਿ ਨਾਮਿ ਮਨੁ ਲਾਗਾ ॥

ਜਨਮ ਜਨਮ ਕਾ ਸੋਇਆ ਜਾਗਾ ॥

ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥

ਪੂਰੇ ਗੁਰ ਕੀ ਸੁਮਤਿ ਪਰਾਣੀ ॥

੧॥

ਪ੍ਰਭ ਸਿਮਰਤ ਕੁਸਲ ਸਭਿ ਪਾਏ ॥

ਘਰਿ ਬਾਹਰਿ ਸੁਖ ਸਹਜ ਸਬਾਏ ॥

੧॥

ਰਹਾਉ ॥

ਸੋਈ ਪਛਾਤਾ ਜਿਨਹਿ ਉਪਾਇਆ ॥

ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥

ਬਾਹ ਪਕਰਿ ਲੀਨੋ ਕਰਿ ਅਪਨਾ ॥

ਹਰਿ ਹਰਿ ਕਥਾ ਸਦਾ ਜਪੁ ਜਪਨਾ ॥

੨॥

ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥

SikhiAt.Net
184 ×