ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥
ਸਾਚਾ ਧਨੁ ਪਾਇਓ ਹਰਿ ਰੰਗਿ ॥
ਦੁਤਰੁ ਤਰੇ ਸਾਧ ਕੈ ਸੰਗਿ ॥
੩॥
ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥
ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥
ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥
ਨਾਨਕ ਬਿਰਥਾ ਕੋਇ ਨ ਹੇਇ ॥
੪॥
੨੭॥
੯੬॥
ਗਉੜੀ ਗੁਆਰੇਰੀ ਮਹਲਾ ੫ ॥
ਹਸਤ ਪੁਨੀਤ ਹੋਹਿ ਤਤਕਾਲ ॥
ਬਿਨਸਿ ਜਾਹਿ ਮਾਇਆ ਜੰਜਾਲ ॥
ਰਸਨਾ ਰਮਹੁ ਰਾਮ ਗੁਣ ਨੀਤ ॥
ਸੁਖੁ ਪਾਵਹੁ ਮੇਰੇ ਭਾਈ ਮੀਤ ॥
੧॥
ਲਿਖੁ ਲੇਖਣਿ ਕਾਗਦਿ ਮਸਵਾਣੀ ॥
ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥
੧॥
ਰਹਾਉ ॥
ਇਹ ਕਾਰਜਿ ਤੇਰੇ ਜਾਹਿ ਬਿਕਾਰ ॥
ਸਿਮਰਤ ਰਾਮ ਨਾਹੀ ਜਮ ਮਾਰ ॥
ਧਰਮ ਰਾਇ ਕੇ ਦੂਤ ਨ ਜੋਹੈ ॥
ਮਾਇਆ ਮਗਨ ਨ ਕਛੂਐ ਮੋਹੈ ॥
੨॥
ਉਧਰਹਿ ਆਪਿ ਤਰੈ ਸੰਸਾਰੁ ॥
ਰਾਮ ਨਾਮ ਜਪਿ ਏਕੰਕਾਰੁ ॥
ਆਪਿ ਕਮਾਉ ਅਵਰਾ ਉਪਦੇਸ ॥
ਰਾਮ ਨਾਮ ਹਿਰਦੈ ਪਰਵੇਸ ॥
੩॥
ਜਾ ਕੈ ਮਾਥੈ ਏਹੁ ਨਿਧਾਨੁ ॥
ਸੋਈ ਪੁਰਖੁ ਜਪੈ ਭਗਵਾਨੁ ॥
ਆਠ ਪਹਰ ਹਰਿ ਹਰਿ ਗੁਣ ਗਾਉ ॥
ਕਹੁ ਨਾਨਕ ਹਉ ਤਿਸੁ ਬਲਿ ਜਾਉ ॥
੪॥
੨੮॥
੯੭॥
ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਜੋ ਪਰਾਇਓ ਸੋਈ ਅਪਨਾ ॥
ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥
੧॥
ਕਹਹੁ ਗੁਸਾਈ ਮਿਲੀਐ ਕੇਹ ॥
ਜੋ ਬਿਬਰਜਤ ਤਿਸ ਸਿਉ ਨੇਹ ॥
੧॥
ਰਹਾਉ ॥
ਝੂਠੁ ਬਾਤ ਸਾ ਸਚੁ ਕਰਿ ਜਾਤੀ ॥
ਸਤਿ ਹੋਵਨੁ ਮਨਿ ਲਗੈ ਨ ਰਾਤੀ ॥
੨॥
ਬਾਵੈ ਮਾਰਗੁ ਟੇਢਾ ਚਲਨਾ ॥
ਸੀਧਾ ਛੋਡਿ ਅਪੂਠਾ ਬੁਨਨਾ ॥
੩॥
ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥
ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥
੪॥
੨੯॥
੯੮॥
ਗਉੜੀ ਗੁਆਰੇਰੀ ਮਹਲਾ ੫ ॥
ਕਲਿਜੁਗ ਮਹਿ ਮਿਲਿ ਆਏ ਸੰਜੋਗ ॥
ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥
੧॥
ਜਲੈ ਨ ਪਾਈਐ ਰਾਮ ਸਨੇਹੀ ॥
ਕਿਰਤਿ ਸੰਜੋਗਿ ਸਤੀ ਉਠਿ ਹੋਈ ॥
੧॥
ਰਹਾਉ ॥
ਦੇਖਾ ਦੇਖੀ ਮਨਹਠਿ ਜਲਿ ਜਾਈਐ ॥
ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥
੨॥
ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥
ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥
੩॥
ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥
ਧੰਨੁ ਸਤੀ ਦਰਗਹ ਪਰਵਾਨਿਆ ॥
੪॥
੩੦॥
੯੯॥
ਗਉੜੀ ਗੁਆਰੇਰੀ ਮਹਲਾ ੫ ॥
ਹਮ ਧਨਵੰਤ ਭਾਗਠ ਸਚ ਨਾਇ ॥
ਹਰਿ ਗੁਣ ਗਾਵਹ ਸਹਜਿ ਸੁਭਾਇ ॥
੧॥
ਰਹਾਉ ॥