ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
186
ਪਾਵਨ ਅੰਗ 186 / 1430

ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥

ਤਾ ਮੇਰੈ ਮਨਿ ਭਇਆ ਨਿਧਾਨਾ ॥

੧॥

ਰਤਨ ਲਾਲ ਜਾ ਕਾ ਕਛੂ ਨ ਮੋਲੁ ॥

ਭਰੇ ਭੰਡਾਰ ਅਖੂਟ ਅਤੋਲ ॥

੨॥

ਖਾਵਹਿ ਖਰਚਹਿ ਰਲਿ ਮਿਲਿ ਭਾਈ ॥

ਤੋਟਿ ਨ ਆਵੈ ਵਧਦੋ ਜਾਈ ॥

੩॥

ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥

ਸੁ ਏਤੁ ਖਜਾਨੈ ਲਇਆ ਰਲਾਇ ॥

੪॥

੩੧॥

੧੦੦॥

ਗਉੜੀ ਮਹਲਾ ੫ ॥

ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥

ਡਰੁ ਚੂਕਾ ਦੇਖਿਆ ਭਰਪੂਰਿ ॥

੧॥

ਸਤਿਗੁਰ ਅਪੁਨੇ ਕਉ ਬਲਿਹਾਰੈ ॥

ਛੋਡਿ ਨ ਜਾਈ ਸਰਪਰ ਤਾਰੈ ॥

੧॥

ਰਹਾਉ ॥

ਦੂਖੁ ਰੋਗੁ ਸੋਗੁ ਬਿਸਰੈ ਜਬ ਨਾਮੁ ॥

ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥

੨॥

ਬੁਰਾ ਭਲਾ ਕੋਈ ਨ ਕਹੀਜੈ ॥

ਛੋਡਿ ਮਾਨੁ ਹਰਿ ਚਰਨ ਗਹੀਜੈ ॥

੩॥

ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ ॥

ਸੁਖੁ ਪਾਵਹਿ ਸਾਚੈ ਦਰਬਾਰਿ ॥

੪॥

੩੨॥

੧੦੧॥

ਗਉੜੀ ਮਹਲਾ ੫ ॥

ਜਾ ਕਾ ਮੀਤੁ ਸਾਜਨੁ ਹੈ ਸਮੀਆ ॥

ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥

੧॥

ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥

ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥

੧॥

ਰਹਾਉ ॥

ਜਾ ਕਉ ਰਸੁ ਹਰਿ ਰਸੁ ਹੈ ਆਇਓ ॥

ਸੋ ਅਨ ਰਸ ਨਾਹੀ ਲਪਟਾਇਓ ॥

੨॥

ਜਾ ਕਾ ਕਹਿਆ ਦਰਗਹ ਚਲੈ ॥

ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥

੩॥

ਜਾ ਕਾ ਸਭੁ ਕਿਛੁ ਤਾ ਕਾ ਹੋਇ ॥

ਨਾਨਕ ਤਾ ਕਉ ਸਦਾ ਸੁਖੁ ਹੋਇ ॥

੪॥

੩੩॥

੧੦੨॥

ਗਉੜੀ ਮਹਲਾ ੫ ॥

ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥

ਤਾ ਕਉ ਕਾੜਾ ਕਹਾ ਬਿਆਪੈ ॥

੧॥

ਸਹਜ ਅਨੰਦ ਹਰਿ ਸਾਧੂ ਮਾਹਿ ॥

ਆਗਿਆਕਾਰੀ ਹਰਿ ਹਰਿ ਰਾਇ ॥

੧॥

ਰਹਾਉ ॥

ਜਾ ਕੈ ਅਚਿੰਤੁ ਵਸੈ ਮਨਿ ਆਇ ॥

ਤਾ ਕਉ ਚਿੰਤਾ ਕਤਹੂੰ ਨਾਹਿ ॥

੨॥

ਜਾ ਕੈ ਬਿਨਸਿਓ ਮਨ ਤੇ ਭਰਮਾ ॥

ਤਾ ਕੈ ਕਛੂ ਨਾਹੀ ਡਰੁ ਜਮਾ ॥

੩॥

ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥

ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥

੪॥

੩੪॥

੧੦੩॥

ਗਉੜੀ ਮਹਲਾ ੫ ॥

ਅਗਮ ਰੂਪ ਕਾ ਮਨ ਮਹਿ ਥਾਨਾ ॥

ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥

੧॥

ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥

ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥

੧॥

ਰਹਾਉ ॥

ਅਨਹਤ ਬਾਣੀ ਥਾਨੁ ਨਿਰਾਲਾ ॥

ਤਾ ਕੀ ਧੁਨਿ ਮੋਹੇ ਗੋਪਾਲਾ ॥

੨॥

ਤਹ ਸਹਜ ਅਖਾਰੇ ਅਨੇਕ ਅਨੰਤਾ ॥

ਪਾਰਬ੍ਰਹਮ ਕੇ ਸੰਗੀ ਸੰਤਾ ॥

੩॥

ਹਰਖ ਅਨੰਤ ਸੋਗ ਨਹੀ ਬੀਆ ॥

ਸੋ ਘਰੁ ਗੁਰਿ ਨਾਨਕ ਕਉ ਦੀਆ ॥

੪॥

੩੫॥

੧੦੪॥

ਗਉੜੀ ਮਃ ੫ ॥

ਕਵਨ ਰੂਪੁ ਤੇਰਾ ਆਰਾਧਉ ॥

ਕਵਨ ਜੋਗ ਕਾਇਆ ਲੇ ਸਾਧਉ ॥

੧॥

SikhiAt.Net
186 ×