ਕਵਨ ਗੁਨੁ ਜੋ ਤੁਝੁ ਲੈ ਗਾਵਉ ॥
ਕਵਨ ਬੋਲ ਪਾਰਬ੍ਰਹਮ ਰੀਝਾਵਉ ॥
੧॥
ਰਹਾਉ ॥
ਕਵਨ ਸੁ ਪੂਜਾ ਤੇਰੀ ਕਰਉ ॥
ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥
੨॥
ਕਵਨ ਤਪੁ ਜਿਤੁ ਤਪੀਆ ਹੋਇ ॥
ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥
੩॥
ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥
ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥
੪॥
ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ ॥
ਜਿਸ ਕੀ ਮਾਨਿ ਲੇਇ ਸੁਖਦਾਤਾ ॥
੧॥
ਰਹਾਉ ਦੂਜਾ ॥
੩੬॥
੧੦੫॥
ਗਉੜੀ ਮਹਲਾ ੫ ॥
ਆਪਨ ਤਨੁ ਨਹੀ ਜਾ ਕੋ ਗਰਬਾ ॥
ਰਾਜ ਮਿਲਖ ਨਹੀ ਆਪਨ ਦਰਬਾ ॥
੧॥
ਆਪਨ ਨਹੀ ਕਾ ਕਉ ਲਪਟਾਇਓ ॥
ਆਪਨ ਨਾਮੁ ਸਤਿਗੁਰ ਤੇ ਪਾਇਓ ॥
੧॥
ਰਹਾਉ ॥
ਸੁਤ ਬਨਿਤਾ ਆਪਨ ਨਹੀ ਭਾਈ ॥
ਇਸਟ ਮੀਤ ਆਪ ਬਾਪੁ ਨ ਮਾਈ ॥
੨॥
ਸੁਇਨਾ ਰੂਪਾ ਫੁਨਿ ਨਹੀ ਦਾਮ ॥
ਹੈਵਰ ਗੈਵਰ ਆਪਨ ਨਹੀ ਕਾਮ ॥
੩॥
ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥
ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥
੪॥
੩੭॥
੧੦੬॥
ਗਉੜੀ ਮਹਲਾ ੫ ॥
ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥
ਤਾ ਤੇ ਦੁਖ ਮੇਰੇ ਸਗਲੇ ਲਾਥੇ ॥
੧॥
ਸਤਿਗੁਰ ਅਪੁਨੇ ਕਉ ਕੁਰਬਾਨੀ ॥
ਆਤਮ ਚੀਨਿ ਪਰਮ ਰੰਗ ਮਾਨੀ ॥
੧॥
ਰਹਾਉ ॥
ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥
ਅਹੰਬੁਧਿ ਤਿਨਿ ਸਗਲ ਤਿਆਗੀ ॥
੨॥
ਗੁਰ ਕਾ ਸਬਦੁ ਲਗੋ ਮਨਿ ਮੀਠਾ ॥
ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥
੩॥
ਗੁਰੁ ਸੁਖਦਾਤਾ ਗੁਰੁ ਕਰਤਾਰੁ ॥
ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥
੪॥
੩੮॥
੧੦੭॥
ਗਉੜੀ ਮਹਲਾ ੫ ॥
ਰੇ ਮਨ ਮੇਰੇ ਤੂੰ ਤਾ ਕਉ ਆਹਿ ॥
ਜਾ ਕੈ ਊਣਾ ਕਛਹੂ ਨਾਹਿ ॥
੧॥
ਹਰਿ ਸਾ ਪ੍ਰੀਤਮੁ ਕਰਿ ਮਨ ਮੀਤ ॥
ਪ੍ਰਾਨ ਅਧਾਰੁ ਰਾਖਹੁ ਸਦ ਚੀਤ ॥
੧॥
ਰਹਾਉ ॥
ਰੇ ਮਨ ਮੇਰੇ ਤੂੰ ਤਾ ਕਉ ਸੇਵਿ ॥
ਆਦਿ ਪੁਰਖ ਅਪਰੰਪਰ ਦੇਵ ॥
੨॥
ਤਿਸੁ ਊਪਰਿ ਮਨ ਕਰਿ ਤੂੰ ਆਸਾ ॥
ਆਦਿ ਜੁਗਾਦਿ ਜਾ ਕਾ ਭਰਵਾਸਾ ॥
੩॥
ਜਾ ਕੀ ਪ੍ਰੀਤਿ ਸਦਾ ਸੁਖੁ ਹੋਇ ॥
ਨਾਨਕੁ ਗਾਵੈ ਗੁਰ ਮਿਲਿ ਸੋਇ ॥
੪॥
੩੯॥
੧੦੮॥
ਗਉੜੀ ਮਹਲਾ ੫ ॥
ਮੀਤੁ ਕਰੈ ਸੋਈ ਹਮ ਮਾਨਾ ॥
ਮੀਤ ਕੇ ਕਰਤਬ ਕੁਸਲ ਸਮਾਨਾ ॥
੧॥
ਏਕਾ ਟੇਕ ਮੇਰੈ ਮਨਿ ਚੀਤ ॥
ਜਿਸੁ ਕਿਛੁ ਕਰਣਾ ਸੁ ਹਮਰਾ ਮੀਤ ॥
੧॥
ਰਹਾਉ ॥
ਮੀਤੁ ਹਮਾਰਾ ਵੇਪਰਵਾਹਾ ॥
ਗੁਰ ਕਿਰਪਾ ਤੇ ਮੋਹਿ ਅਸਨਾਹਾ ॥
੨॥
ਮੀਤੁ ਹਮਾਰਾ ਅੰਤਰਜਾਮੀ ॥
ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥
੩॥
ਹਮ ਦਾਸੇ ਤੁਮ ਠਾਕੁਰ ਮੇਰੇ ॥