ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥
੧॥
ਸੰਤ ਕਾ ਦਰਸੁ ਪੂਰਨ ਇਸਨਾਨੁ ॥
ਸੰਤ ਕ੍ਰਿਪਾ ਤੇ ਜਪੀਐ ਨਾਮੁ ॥
੧॥
ਰਹਾਉ ॥
ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥
ਦ੍ਰਿਸਟਿ ਆਵੈ ਸਭੁ ਏਕੰਕਾਰੁ ॥
੨॥
ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥
ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥
੩॥
ਕਹੁ ਨਾਨਕ ਜਾ ਕਾ ਪੂਰਾ ਕਰਮ ॥
ਤਿਸੁ ਭੇਟੇ ਸਾਧੂ ਕੇ ਚਰਨ ॥
੪॥
੪੬॥
੧੧੫॥
ਗਉੜੀ ਮਹਲਾ ੫ ॥
ਹਰਿ ਗੁਣ ਜਪਤ ਕਮਲੁ ਪਰਗਾਸੈ ॥
ਹਰਿ ਸਿਮਰਤ ਤ੍ਰਾਸ ਸਭ ਨਾਸੈ ॥
੧॥
ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥
ਵਡੈ ਭਾਗਿ ਸਾਧੂ ਸੰਗੁ ਪਾਵੈ ॥
੧॥
ਰਹਾਉ ॥
ਸਾਧਸੰਗਿ ਪਾਈਐ ਨਿਧਿ ਨਾਮਾ ॥
ਸਾਧਸੰਗਿ ਪੂਰਨ ਸਭਿ ਕਾਮਾ ॥
੨॥
ਹਰਿ ਕੀ ਭਗਤਿ ਜਨਮੁ ਪਰਵਾਣੁ ॥
ਗੁਰ ਕਿਰਪਾ ਤੇ ਨਾਮੁ ਵਖਾਣੁ ॥
੩॥
ਕਹੁ ਨਾਨਕ ਸੋ ਜਨੁ ਪਰਵਾਨੁ ॥
ਜਾ ਕੈ ਰਿਦੈ ਵਸੈ ਭਗਵਾਨੁ ॥
੪॥
੪੭॥
੧੧੬॥
ਗਉੜੀ ਮਹਲਾ ੫ ॥
ਏਕਸੁ ਸਿਉ ਜਾ ਕਾ ਮਨੁ ਰਾਤਾ ॥
ਵਿਸਰੀ ਤਿਸੈ ਪਰਾਈ ਤਾਤਾ ॥
੧॥
ਬਿਨੁ ਗੋਬਿੰਦ ਨ ਦੀਸੈ ਕੋਈ ॥
ਕਰਨ ਕਰਾਵਨ ਕਰਤਾ ਸੋਈ ॥
੧॥
ਰਹਾਉ ॥
ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥
ਸੋ ਜਨੁ ਇਤ ਉਤ ਕਤਹਿ ਨ ਡੋਲੈ ॥
੨॥
ਜਾ ਕੈ ਹਰਿ ਧਨੁ ਸੋ ਸਚ ਸਾਹੁ ॥
ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥
੩॥
ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥
ਕਹੁ ਨਾਨਕ ਪਰਮ ਪਦੁ ਪਾਇਆ ॥
੪॥
੪੮॥
੧੧੭॥
ਗਉੜੀ ਮਹਲਾ ੫ ॥
ਨਾਮੁ ਭਗਤ ਕੈ ਪ੍ਰਾਨ ਅਧਾਰੁ ॥
ਨਾਮੋ ਧਨੁ ਨਾਮੋ ਬਿਉਹਾਰੁ ॥
੧॥
ਨਾਮ ਵਡਾਈ ਜਨੁ ਸੋਭਾ ਪਾਏ ॥
ਕਰਿ ਕਿਰਪਾ ਜਿਸੁ ਆਪਿ ਦਿਵਾਏ ॥
੧॥
ਰਹਾਉ ॥
ਨਾਮੁ ਭਗਤ ਕੈ ਸੁਖ ਅਸਥਾਨੁ ॥
ਨਾਮ ਰਤੁ ਸੋ ਭਗਤੁ ਪਰਵਾਨੁ ॥
੨॥
ਹਰਿ ਕਾ ਨਾਮੁ ਜਨ ਕਉ ਧਾਰੈ ॥
ਸਾਸਿ ਸਾਸਿ ਜਨੁ ਨਾਮੁ ਸਮਾਰੈ ॥
੩॥
ਕਹੁ ਨਾਨਕ ਜਿਸੁ ਪੂਰਾ ਭਾਗੁ ॥
ਨਾਮ ਸੰਗਿ ਤਾ ਕਾ ਮਨੁ ਲਾਗੁ ॥
੪॥
੪੯॥
੧੧੮॥
ਗਉੜੀ ਮਹਲਾ ੫ ॥
ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥
ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥
੧॥
ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥
ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥
੧॥
ਰਹਾਉ ॥
ਚਰਨ ਕਮਲ ਅਰਾਧਿ ਭਗਵੰਤਾ ॥
ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥
੨॥
ਸਭ ਤਜਿ ਅਨਾਥੁ ਏਕ ਸਰਣਿ ਆਇਓ ॥
ਊਚ ਅਸਥਾਨੁ ਤਬ ਸਹਜੇ ਪਾਇਓ ॥
੩॥
ਦੂਖੁ ਦਰਦੁ ਭਰਮੁ ਭਉ ਨਸਿਆ ॥
ਕਰਣਹਾਰੁ ਨਾਨਕ ਮਨਿ ਬਸਿਆ ॥
੪॥
੫੦॥
੧੧੯॥
ਗਉੜੀ ਮਹਲਾ ੫ ॥
ਕਰ ਕਰਿ ਟਹਲ ਰਸਨਾ ਗੁਣ ਗਾਵਉ ॥