Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
18
Pavan Ang 18 of 1430

ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥

ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥

ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥

੩॥

ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥

ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥

ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥

੪॥

੧੦॥

ਸਿਰੀਰਾਗੁ ਮਹਲਾ ੧ ॥

ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥

ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥

ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥

੧॥

ਮਨ ਰੇ ਸਚੁ ਮਿਲੈ ਭਉ ਜਾਇ ॥

ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥

੧॥

ਰਹਾਉ ॥

ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥

ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥

ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥

੨॥

ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥

ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥

ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥

੩॥

ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥

ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥

ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥

੪॥

੧੧॥

ਸਿਰੀਰਾਗੁ ਮਹਲੁ ੧ ॥

ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥

ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥

ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥

੧॥

ਭਾਈ ਰੇ ਸੰਤ ਜਨਾ ਕੀ ਰੇਣੁ ॥

ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥

੧॥

ਰਹਾਉ ॥

ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥

ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥

ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥

੨॥

ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥

ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥

ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥

੩॥

ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥

ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥

ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥

੪॥

੧੨॥

ਸਿਰੀਰਾਗੁ ਮਹਲਾ ੧ ॥

ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥

ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥

ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥

੧॥

ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥

SikhiAt.Net
18 ×