ਗਉੜੀ ਮਹਲਾ ੫ ॥
ਗੁਰ ਕਾ ਸਬਦੁ ਰਾਖੁ ਮਨ ਮਾਹਿ ॥
ਨਾਮੁ ਸਿਮਰਿ ਚਿੰਤਾ ਸਭ ਜਾਹਿ ॥
੧॥
ਬਿਨੁ ਭਗਵੰਤ ਨਾਹੀ ਅਨ ਕੋਇ ॥
ਮਾਰੈ ਰਾਖੈ ਏਕੋ ਸੋਇ ॥
੧॥
ਰਹਾਉ ॥
ਗੁਰ ਕੇ ਚਰਣ ਰਿਦੈ ਉਰਿ ਧਾਰਿ ॥
ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥
੨॥
ਗੁਰ ਮੂਰਤਿ ਸਿਉ ਲਾਇ ਧਿਆਨੁ ॥
ਈਹਾ ਊਹਾ ਪਾਵਹਿ ਮਾਨੁ ॥
੩॥
ਸਗਲ ਤਿਆਗਿ ਗੁਰ ਸਰਣੀ ਆਇਆ ॥
ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥
੪॥
੬੧॥
੧੩੦॥
ਗਉੜੀ ਮਹਲਾ ੫ ॥
ਜਿਸੁ ਸਿਮਰਤ ਦੂਖੁ ਸਭੁ ਜਾਇ ॥
ਨਾਮੁ ਰਤਨੁ ਵਸੈ ਮਨਿ ਆਇ ॥
੧॥
ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥
ਸਾਧੂ ਜਨ ਰਾਮੁ ਰਸਨ ਵਖਾਣੀ ॥
੧॥
ਰਹਾਉ ॥
ਇਕਸੁ ਬਿਨੁ ਨਾਹੀ ਦੂਜਾ ਕੋਇ ॥
ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥
੨॥
ਸਾਜਨੁ ਮੀਤੁ ਸਖਾ ਕਰਿ ਏਕੁ ॥
ਹਰਿ ਹਰਿ ਅਖਰ ਮਨ ਮਹਿ ਲੇਖੁ ॥
੩॥
ਰਵਿ ਰਹਿਆ ਸਰਬਤ ਸੁਆਮੀ ॥
ਗੁਣ ਗਾਵੈ ਨਾਨਕੁ ਅੰਤਰਜਾਮੀ ॥
੪॥
੬੨॥
੧੩੧॥
ਗਉੜੀ ਮਹਲਾ ੫ ॥
ਭੈ ਮਹਿ ਰਚਿਓ ਸਭੁ ਸੰਸਾਰਾ ॥
ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥
੧॥
ਭਉ ਨ ਵਿਆਪੈ ਤੇਰੀ ਸਰਣਾ ॥
ਜੋ ਤੁਧੁ ਭਾਵੈ ਸੋਈ ਕਰਣਾ ॥
੧॥
ਰਹਾਉ ॥
ਸੋਗ ਹਰਖ ਮਹਿ ਆਵਣ ਜਾਣਾ ॥
ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥
੨॥
ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥
ਸੇ ਸੀਤਲ ਜਿਨ ਸਤਿਗੁਰੁ ਪਾਇਆ ॥
੩॥
ਰਾਖਿ ਲੇਇ ਪ੍ਰਭੁ ਰਾਖਨਹਾਰਾ ॥
ਕਹੁ ਨਾਨਕ ਕਿਆ ਜੰਤ ਵਿਚਾਰਾ ॥
੪॥
੬੩॥
੧੩੨॥
ਗਉੜੀ ਮਹਲਾ ੫ ॥
ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥
ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥
੧॥
ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥
ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥
੧॥
ਰਹਾਉ ॥
ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥
ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥
੨॥
ਪਾਰਬ੍ਰਹਮ ਅਪਰੰਪਰ ਸੁਆਮੀ ॥
ਸਗਲ ਘਟਾ ਕੇ ਅੰਤਰਜਾਮੀ ॥
੩॥
ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥
ਨਾਨਕ ਨਾਮੁ ਮਿਲੈ ਸਚੁ ਰਾਸਿ ॥
੪॥
੬੪॥
੧੩੩॥
ਗਉੜੀ ਮਹਲਾ ੫ ॥
ਕਣ ਬਿਨਾ ਜੈਸੇ ਥੋਥਰ ਤੁਖਾ ॥
ਨਾਮ ਬਿਹੂਨ ਸੂਨੇ ਸੇ ਮੁਖਾ ॥
੧॥
ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥
ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥
੧॥
ਰਹਾਉ ॥
ਨਾਮ ਬਿਨਾ ਨਾਹੀ ਮੁਖਿ ਭਾਗੁ ॥
ਭਰਤ ਬਿਹੂਨ ਕਹਾ ਸੋਹਾਗੁ ॥
੨॥
ਨਾਮੁ ਬਿਸਾਰਿ ਲਗੈ ਅਨ ਸੁਆਇ ॥
ਤਾ ਕੀ ਆਸ ਨ ਪੂਜੈ ਕਾਇ ॥
੩॥
ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥
ਨਾਨਕ ਨਾਮੁ ਜਪੈ ਦਿਨ ਰਾਤਿ ॥
੪॥
੬੫॥
੧੩੪॥