ਗਉੜੀ ਮਹਲਾ ੫ ॥
ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥
ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥
੧॥
ਪਾਰਬ੍ਰਹਮ ਪੂਰਨ ਜਨ ਓਟ ॥
ਤੇਰੀ ਸਰਣਿ ਉਧਰਹਿ ਜਨ ਕੋਟਿ ॥
੧॥
ਰਹਾਉ ॥
ਜੇਤੇ ਜੀਅ ਤੇਤੇ ਸਭਿ ਤੇਰੇ ॥
ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥
੨॥
ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥
ਹੁਕਮੁ ਬੂਝੈ ਸੋ ਸਚਿ ਸਮਾਣਾ ॥
੩॥
ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥
ਨਾਨਕ ਸਿਮਰੈ ਨਾਮੁ ਨਿਧਾਨੁ ॥
੪॥
੬੬॥
੧੩੫॥
ਗਉੜੀ ਮਹਲਾ ੫ ॥
ਤਾ ਕਾ ਦਰਸੁ ਪਾਈਐ ਵਡਭਾਗੀ ॥
ਜਾ ਕੀ ਰਾਮ ਨਾਮਿ ਲਿਵ ਲਾਗੀ ॥
੧॥
ਜਾ ਕੈ ਹਰਿ ਵਸਿਆ ਮਨ ਮਾਹੀ ॥
ਤਾ ਕਉ ਦੁਖੁ ਸੁਪਨੈ ਭੀ ਨਾਹੀ ॥
੧॥
ਰਹਾਉ ॥
ਸਰਬ ਨਿਧਾਨ ਰਾਖੇ ਜਨ ਮਾਹਿ ॥
ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥
੨॥
ਜਨ ਕੀ ਮਹਿਮਾ ਕਥੀ ਨ ਜਾਇ ॥
ਪਾਰਬ੍ਰਹਮੁ ਜਨੁ ਰਹਿਆ ਸਮਾਇ ॥
੩॥
ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥
ਦਾਸ ਕੀ ਧੂਰਿ ਨਾਨਕ ਕਉ ਦੀਜੈ ॥
੪॥
੬੭॥
੧੩੬॥
ਗਉੜੀ ਮਹਲਾ ੫ ॥
ਹਰਿ ਸਿਮਰਤ ਤੇਰੀ ਜਾਇ ਬਲਾਇ ॥
ਸਰਬ ਕਲਿਆਣ ਵਸੈ ਮਨਿ ਆਇ ॥
੧॥
ਭਜੁ ਮਨ ਮੇਰੇ ਏਕੋ ਨਾਮ ॥
ਜੀਅ ਤੇਰੇ ਕੈ ਆਵੈ ਕਾਮ ॥
੧॥
ਰਹਾਉ ॥
ਰੈਣਿ ਦਿਨਸੁ ਗੁਣ ਗਾਉ ਅਨੰਤਾ ॥
ਗੁਰ ਪੂਰੇ ਕਾ ਨਿਰਮਲ ਮੰਤਾ ॥
੨॥
ਛੋਡਿ ਉਪਾਵ ਏਕ ਟੇਕ ਰਾਖੁ ॥
ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥
੩॥
ਬਿਖਮ ਸਾਗਰੁ ਤੇਈ ਜਨ ਤਰੇ ॥
ਨਾਨਕ ਜਾ ਕਉ ਨਦਰਿ ਕਰੇ ॥
੪॥
੬੮॥
੧੩੭॥
ਗਉੜੀ ਮਹਲਾ ੫ ॥
ਹਿਰਦੈ ਚਰਨ ਕਮਲ ਪ੍ਰਭ ਧਾਰੇ ॥
ਪੂਰੇ ਸਤਿਗੁਰ ਮਿਲਿ ਨਿਸਤਾਰੇ ॥
੧॥
ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥
ਮਿਲਿ ਸਾਧੂ ਹਰਿ ਨਾਮੁ ਧਿਆਈ ॥
੧॥
ਰਹਾਉ ॥
ਦੁਲਭ ਦੇਹ ਹੋਈ ਪਰਵਾਨੁ ॥
ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥
੨॥
ਹਰਿ ਸਿਮਰਤ ਪੂਰਨ ਪਦੁ ਪਾਇਆ ॥
ਸਾਧਸੰਗਿ ਭੈ ਭਰਮ ਮਿਟਾਇਆ ॥
੩॥
ਜਤ ਕਤ ਦੇਖਉ ਤਤ ਰਹਿਆ ਸਮਾਇ ॥
ਨਾਨਕ ਦਾਸ ਹਰਿ ਕੀ ਸਰਣਾਇ ॥
੪॥
੬੯॥
੧੩੮॥
ਗਉੜੀ ਮਹਲਾ ੫ ॥
ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
ਜਪਿ ਜਪਿ ਜੀਵਾ ਸਤਿਗੁਰ ਨਾਉ ॥
੧॥
ਪਾਰਬ੍ਰਹਮ ਪੂਰਨ ਗੁਰਦੇਵ ॥
ਕਰਿ ਕਿਰਪਾ ਲਾਗਉ ਤੇਰੀ ਸੇਵ ॥
੧॥
ਰਹਾਉ ॥
ਚਰਨ ਕਮਲ ਹਿਰਦੈ ਉਰ ਧਾਰੀ ॥
ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥
੨॥
ਸਫਲ ਜਨਮੁ ਹੋਵੈ ਪਰਵਾਣੁ ॥
ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥
੩॥
ਸੰਤ ਧੂਰਿ ਪਾਈਐ ਵਡਭਾਗੀ ॥
ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥
੪॥
੭੦॥
੧੩੯॥