ਗਉੜੀ ਮਹਲਾ ੫ ॥
ਕਰੈ ਦੁਹਕਰਮ ਦਿਖਾਵੈ ਹੋਰੁ ॥
ਰਾਮ ਕੀ ਦਰਗਹ ਬਾਧਾ ਚੋਰੁ ॥
੧॥
ਰਾਮੁ ਰਮੈ ਸੋਈ ਰਾਮਾਣਾ ॥
ਜਲਿ ਥਲਿ ਮਹੀਅਲਿ ਏਕੁ ਸਮਾਣਾ ॥
੧॥
ਰਹਾਉ ॥
ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥
ਜਮ ਪੁਰਿ ਬਾਧਾ ਚੋਟਾ ਖਾਵੈ ॥
੨॥
ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥
ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥
੩॥
ਅੰਤਰਿ ਸਾਚਿ ਨਾਮਿ ਰਸਿ ਰਾਤਾ ॥
ਨਾਨਕ ਤਿਸੁ ਕਿਰਪਾਲੁ ਬਿਧਾਤਾ ॥
੪॥
੭੧॥
੧੪੦॥
ਗਉੜੀ ਮਹਲਾ ੫ ॥
ਰਾਮ ਰੰਗੁ ਕਦੇ ਉਤਰਿ ਨ ਜਾਇ ॥
ਗੁਰੁ ਪੂਰਾ ਜਿਸੁ ਦੇਇ ਬੁਝਾਇ ॥
੧॥
ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥
ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥
੧॥
ਰਹਾਉ ॥
ਸੰਤਹ ਸੰਗਿ ਬੈਸਿ ਗੁਨ ਗਾਇ ॥
ਤਾ ਕਾ ਰੰਗੁ ਨ ਉਤਰੈ ਜਾਇ ॥
੨॥
ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥
ਆਨ ਰੰਗ ਫੀਕੇ ਸਭ ਮਾਇਆ ॥
੩॥
ਗੁਰਿ ਰੰਗੇ ਸੇ ਭਏ ਨਿਹਾਲ ॥
ਕਹੁ ਨਾਨਕ ਗੁਰ ਭਏ ਹੈ ਦਇਆਲ ॥
੪॥
੭੨॥
੧੪੧॥
ਗਉੜੀ ਮਹਲਾ ੫ ॥
ਸਿਮਰਤ ਸੁਆਮੀ ਕਿਲਵਿਖ ਨਾਸੇ ॥
ਸੂਖ ਸਹਜ ਆਨੰਦ ਨਿਵਾਸੇ ॥
੧॥
ਰਾਮ ਜਨਾ ਕਉ ਰਾਮ ਭਰੋਸਾ ॥
ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥
੧॥
ਰਹਾਉ ॥
ਸਾਧਸੰਗਿ ਕਛੁ ਭਉ ਨ ਭਰਾਤੀ ॥
ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥
੨॥
ਕਰਿ ਕਿਰਪਾ ਪ੍ਰਭ ਬੰਧਨ ਛੋਟ ॥
ਚਰਣ ਕਮਲ ਕੀ ਦੀਨੀ ਓਟ ॥
੩॥
ਕਹੁ ਨਾਨਕ ਮਨਿ ਭਈ ਪਰਤੀਤਿ ॥
ਨਿਰਮਲ ਜਸੁ ਪੀਵਹਿ ਜਨ ਨੀਤਿ ॥
੪॥
੭੩॥
੧੪੨॥
ਗਉੜੀ ਮਹਲਾ ੫ ॥
ਹਰਿ ਚਰਣੀ ਜਾ ਕਾ ਮਨੁ ਲਾਗਾ ॥
ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥
੧॥
ਹਰਿ ਧਨ ਕੋ ਵਾਪਾਰੀ ਪੂਰਾ ॥
ਜਿਸਹਿ ਨਿਵਾਜੇ ਸੋ ਜਨੁ ਸੂਰਾ ॥
੧॥
ਰਹਾਉ ॥
ਜਾ ਕਉ ਭਏ ਕ੍ਰਿਪਾਲ ਗੁਸਾਈ ॥
ਸੇ ਜਨ ਲਾਗੇ ਗੁਰ ਕੀ ਪਾਈ ॥
੨॥
ਸੂਖ ਸਹਜ ਸਾਂਤਿ ਆਨੰਦਾ ॥
ਜਪਿ ਜਪਿ ਜੀਵੇ ਪਰਮਾਨੰਦਾ ॥
੩॥
ਨਾਮ ਰਾਸਿ ਸਾਧ ਸੰਗਿ ਖਾਟੀ ॥
ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥
੪॥
੭੪॥
੧੪੩॥
ਗਉੜੀ ਮਹਲਾ ੫ ॥
ਹਰਿ ਸਿਮਰਤ ਸਭਿ ਮਿਟਹਿ ਕਲੇਸ ॥
ਚਰਣ ਕਮਲ ਮਨ ਮਹਿ ਪਰਵੇਸ ॥
੧॥
ਉਚਰਹੁ ਰਾਮ ਨਾਮੁ ਲਖ ਬਾਰੀ ॥
ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥
੧॥
ਰਹਾਉ ॥
ਸੂਖ ਸਹਜ ਰਸ ਮਹਾ ਅਨੰਦਾ ॥
ਜਪਿ ਜਪਿ ਜੀਵੇ ਪਰਮਾਨੰਦਾ ॥
੨॥
ਕਾਮ ਕ੍ਰੋਧ ਲੋਭ ਮਦ ਖੋਏ ॥
ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥
੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਨਾਨਕ ਦੀਜੈ ਸਾਧ ਰਵਾਲਾ ॥
੪॥
੭੫॥
੧੪੪॥