ਸਗਲ ਦੂਖ ਕਾ ਹੋਇਆ ਨਾਸੁ ॥
੨॥
ਆਸਾ ਮਾਣੁ ਤਾਣੁ ਧਨੁ ਏਕ ॥
ਸਾਚੇ ਸਾਹ ਕੀ ਮਨ ਮਹਿ ਟੇਕ ॥
੩॥
ਮਹਾ ਗਰੀਬ ਜਨ ਸਾਧ ਅਨਾਥ ॥
ਨਾਨਕ ਪ੍ਰਭਿ ਰਾਖੇ ਦੇ ਹਾਥ ॥
੪॥
੮੫॥
੧੫੪॥
ਗਉੜੀ ਮਹਲਾ ੫ ॥
ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥
ਕੋਟਿ ਗ੍ਰਹਣ ਪੁੰਨ ਫਲ ਮੂਚੇ ॥
੧॥
ਰਹਾਉ ॥
ਹਰਿ ਕੇ ਚਰਣ ਰਿਦੇ ਮਹਿ ਬਸੇ ॥
ਜਨਮ ਜਨਮ ਕੇ ਕਿਲਵਿਖ ਨਸੇ ॥
੧॥
ਸਾਧਸੰਗਿ ਕੀਰਤਨ ਫਲੁ ਪਾਇਆ ॥
ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥
੨॥
ਮਨ ਬਚ ਕ੍ਰਮ ਗੋਵਿੰਦ ਅਧਾਰੁ ॥
ਤਾ ਤੇ ਛੁਟਿਓ ਬਿਖੁ ਸੰਸਾਰੁ ॥
੩॥
ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥
ਨਾਨਕ ਜਾਪੁ ਜਪੇ ਹਰਿ ਜਪਨਾ ॥
੪॥
੮੬॥
੧੫੫॥
ਗਉੜੀ ਮਹਲਾ ੫ ॥
ਪਉ ਸਰਣਾਈ ਜਿਨਿ ਹਰਿ ਜਾਤੇ ॥
ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥
੧॥
ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥
ਡਰਪਤ ਡਰਪਤ ਜਨਮ ਬਹੁਤੁ ਜਾਹੀ ॥
੧॥
ਰਹਾਉ ॥
ਜਾ ਕੈ ਰਿਦੈ ਬਸਿਓ ਹਰਿ ਨਾਮ ॥
ਸਗਲ ਮਨੋਰਥ ਤਾ ਕੇ ਪੂਰਨ ਕਾਮ ॥
੨॥
ਜਨਮੁ ਜਰਾ ਮਿਰਤੁ ਜਿਸੁ ਵਾਸਿ ॥
ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥
੩॥
ਮੀਤੁ ਸਾਜਨੁ ਸਖਾ ਪ੍ਰਭੁ ਏਕ ॥
ਨਾਮੁ ਸੁਆਮੀ ਕਾ ਨਾਨਕ ਟੇਕ ॥
੪॥
੮੭॥
੧੫੬॥
ਗਉੜੀ ਮਹਲਾ ੫ ॥
ਬਾਹਰਿ ਰਾਖਿਓ ਰਿਦੈ ਸਮਾਲਿ ॥
ਘਰਿ ਆਏ ਗੋਵਿੰਦੁ ਲੈ ਨਾਲਿ ॥
੧॥
ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥
ਮਨੁ ਤਨੁ ਰਾਤਾ ਰਾਮ ਕੈ ਰੰਗਿ ॥
੧॥
ਰਹਾਉ ॥
ਗੁਰ ਪਰਸਾਦੀ ਸਾਗਰੁ ਤਰਿਆ ॥
ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥
੨॥
ਸੋਭਾ ਸੁਰਤਿ ਨਾਮਿ ਭਗਵੰਤੁ ॥
ਪੂਰੇ ਗੁਰ ਕਾ ਨਿਰਮਲ ਮੰਤੁ ॥
੩॥
ਚਰਣ ਕਮਲ ਹਿਰਦੇ ਮਹਿ ਜਾਪੁ ॥
ਨਾਨਕੁ ਪੇਖਿ ਜੀਵੈ ਪਰਤਾਪੁ ॥
੪॥
੮੮॥
੧੫੭॥
ਗਉੜੀ ਮਹਲਾ ੫ ॥
ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥
ਕੁਸਲ ਖੇਮ ਪ੍ਰਭਿ ਆਪਿ ਬਸਾਏ ॥
੧॥
ਰਹਾਉ ॥
ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥
ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥
੧॥
ਹਰਿ ਬਿਸਰਿਐ ਦੁਖ ਰੋਗ ਘਨੇਰੇ ॥
ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥
੨॥
ਸੋ ਵਡਭਾਗੀ ਨਿਹਚਲ ਥਾਨੁ ॥
ਜਹ ਜਪੀਐ ਪ੍ਰਭ ਕੇਵਲ ਨਾਮੁ ॥
੩॥
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥
ਨਾਨਕ ਕਉ ਮਿਲਿਆ ਅੰਤਰਜਾਮੀ ॥
੪॥
੮੯॥
੧੫੮॥
ਗਉੜੀ ਮਹਲਾ ੫ ॥
ਜੋ ਪ੍ਰਾਣੀ ਗੋਵਿੰਦੁ ਧਿਆਵੈ ॥
ਪੜਿਆ ਅਣਪੜਿਆ ਪਰਮ ਗਤਿ ਪਾਵੈ ॥
੧॥
ਸਾਧੂ ਸੰਗਿ ਸਿਮਰਿ ਗੋਪਾਲ ॥
ਬਿਨੁ ਨਾਵੈ ਝੂਠਾ ਧਨੁ ਮਾਲੁ ॥
੧॥
ਰਹਾਉ ॥