ਰੂਪਵੰਤੁ ਸੋ ਚਤੁਰੁ ਸਿਆਣਾ ॥
ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥
੨॥
ਜਗ ਮਹਿ ਆਇਆ ਸੋ ਪਰਵਾਣੁ ॥
ਘਟਿ ਘਟਿ ਅਪਣਾ ਸੁਆਮੀ ਜਾਣੁ ॥
੩॥
ਕਹੁ ਨਾਨਕ ਜਾ ਕੇ ਪੂਰਨ ਭਾਗ ॥
ਹਰਿ ਚਰਣੀ ਤਾ ਕਾ ਮਨੁ ਲਾਗ ॥
੪॥
੯੦॥
੧੫੯॥
ਗਉੜੀ ਮਹਲਾ ੫ ॥
ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥
ਓਹੁ ਬਿਖਈ ਓਸੁ ਰਾਮ ਕੋ ਰੰਗੁ ॥
੧॥
ਰਹਾਉ ॥
ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥
ਜਿਉ ਕਾਪੁਰਖੁ ਪੁਚਾਰੈ ਨਾਰੀ ॥
੧॥
ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥
ਗਊ ਚਰਿ ਸਿੰਘ ਪਾਛੈ ਪਾਵੈ ॥
੨॥
ਗਾਡਰ ਲੇ ਕਾਮਧੇਨੁ ਕਰਿ ਪੂਜੀ ॥
ਸਉਦੇ ਕਉ ਧਾਵੈ ਬਿਨੁ ਪੂੰਜੀ ॥
੩॥
ਨਾਨਕ ਰਾਮ ਨਾਮੁ ਜਪਿ ਚੀਤ ॥
ਸਿਮਰਿ ਸੁਆਮੀ ਹਰਿ ਸਾ ਮੀਤ ॥
੪॥
੯੧॥
੧੬੦॥
ਗਉੜੀ ਮਹਲਾ ੫ ॥
ਸਾ ਮਤਿ ਨਿਰਮਲ ਕਹੀਅਤ ਧੀਰ ॥
ਰਾਮ ਰਸਾਇਣੁ ਪੀਵਤ ਬੀਰ ॥
੧॥
ਹਰਿ ਕੇ ਚਰਣ ਹਿਰਦੈ ਕਰਿ ਓਟ ॥
ਜਨਮ ਮਰਣ ਤੇ ਹੋਵਤ ਛੋਟ ॥
੧॥
ਰਹਾਉ ॥
ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥
ਰਾਮ ਰੰਗਿ ਨਿਰਮਲ ਪਰਤਾਪੁ ॥
੨॥
ਸਾਧਸੰਗਿ ਮਿਟਿ ਜਾਤ ਬਿਕਾਰ ॥
ਸਭ ਤੇ ਊਚ ਏਹੋ ਉਪਕਾਰ ॥
੩॥
ਪ੍ਰੇਮ ਭਗਤਿ ਰਾਤੇ ਗੋਪਾਲ ॥
ਨਾਨਕ ਜਾਚੈ ਸਾਧ ਰਵਾਲ ॥
੪॥
੯੨॥
੧੬੧॥
ਗਉੜੀ ਮਹਲਾ ੫ ॥
ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥
ਮੇਲਿ ਲਏ ਪੂਰਨ ਵਡਭਾਗੀ ॥
੧॥
ਰਹਾਉ ॥
ਭਰਤਾ ਪੇਖਿ ਬਿਗਸੈ ਜਿਉ ਨਾਰੀ ॥
ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥
੧॥
ਪੂਤ ਪੇਖਿ ਜਿਉ ਜੀਵਤ ਮਾਤਾ ॥
ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥
੨॥
ਲੋਭੀ ਅਨਦੁ ਕਰੈ ਪੇਖਿ ਧਨਾ ॥
ਜਨ ਚਰਨ ਕਮਲ ਸਿਉ ਲਾਗੋ ਮਨਾ ॥
੩॥
ਬਿਸਰੁ ਨਹੀ ਇਕੁ ਤਿਲੁ ਦਾਤਾਰ ॥
ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥
੪॥
੯੩॥
੧੬੨॥
ਗਉੜੀ ਮਹਲਾ ੫ ॥
ਰਾਮ ਰਸਾਇਣਿ ਜੋ ਜਨ ਗੀਧੇ ॥
ਚਰਨ ਕਮਲ ਪ੍ਰੇਮ ਭਗਤੀ ਬੀਧੇ ॥
੧॥
ਰਹਾਉ ॥
ਆਨ ਰਸਾ ਦੀਸਹਿ ਸਭਿ ਛਾਰੁ ॥
ਨਾਮ ਬਿਨਾ ਨਿਹਫਲ ਸੰਸਾਰ ॥
੧॥
ਅੰਧ ਕੂਪ ਤੇ ਕਾਢੇ ਆਪਿ ॥
ਗੁਣ ਗੋਵਿੰਦ ਅਚਰਜ ਪਰਤਾਪ ॥
੨॥
ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥
ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥
੩॥
ਕਹੁ ਨਾਨਕ ਸਾ ਕਥਨੀ ਸਾਰੁ ॥
ਮਾਨਿ ਲੇਤੁ ਜਿਸੁ ਸਿਰਜਨਹਾਰੁ ॥
੪॥
੯੪॥
੧੬੩॥
ਗਉੜੀ ਮਹਲਾ ੫ ॥
ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥
ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥
੧॥
ਰਹਾਉ ॥
ਨਿਰਮਲ ਉਦਕੁ ਗੋਵਿੰਦ ਕਾ ਨਾਮ ॥
ਮਜਨੁ ਕਰਤ ਪੂਰਨ ਸਭਿ ਕਾਮ ॥
੧॥