ਸੰਤਸੰਗਿ ਤਹ ਗੋਸਟਿ ਹੋਇ ॥
ਕੋਟਿ ਜਨਮ ਕੇ ਕਿਲਵਿਖ ਖੋਇ ॥
੨॥
ਸਿਮਰਹਿ ਸਾਧ ਕਰਹਿ ਆਨੰਦੁ ॥
ਮਨਿ ਤਨਿ ਰਵਿਆ ਪਰਮਾਨੰਦੁ ॥
੩॥
ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥
ਨਾਨਕ ਦਾਸ ਤਿਸਹਿ ਕੁਰਬਾਨ ॥
੪॥
੯੫॥
੧੬੪॥
ਗਉੜੀ ਮਹਲਾ ੫ ॥
ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥
ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥
੧॥
ਰਹਾਉ ॥
ਏਕੋ ਸਿਮਰਿ ਨ ਦੂਜਾ ਭਾਉ ॥
ਸੰਤਸੰਗਿ ਜਪਿ ਕੇਵਲ ਨਾਉ ॥
੧॥
ਕਰਮ ਧਰਮ ਨੇਮ ਬ੍ਰਤ ਪੂਜਾ ॥
ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥
੨॥
ਤਾ ਕੀ ਪੂਰਨ ਹੋਈ ਘਾਲ ॥
ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥
੩॥
ਸੋ ਬੈਸਨੋ ਹੈ ਅਪਰ ਅਪਾਰੁ ॥
ਕਹੁ ਨਾਨਕ ਜਿਨਿ ਤਜੇ ਬਿਕਾਰ ॥
੪॥
੯੬॥
੧੬੫॥
ਗਉੜੀ ਮਹਲਾ ੫ ॥
ਜੀਵਤ ਛਾਡਿ ਜਾਹਿ ਦੇਵਾਨੇ ॥
ਮੁਇਆ ਉਨ ਤੇ ਕੋ ਵਰਸਾਂਨੇ ॥
੧॥
ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥
ਕਾਹੂ ਕਾਜ ਨ ਆਵਤ ਬਿਖਿਆ ॥
੧॥
ਰਹਾਉ ॥
ਬਿਖੈ ਠਗਉਰੀ ਜਿਨਿ ਜਿਨਿ ਖਾਈ ॥
ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥
੨॥
ਦਾਰਨ ਦੁਖ ਦੁਤਰ ਸੰਸਾਰੁ ॥
ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥
੩॥
ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥
ਰਾਮ ਨਾਮ ਨਾਨਕ ਆਰਾਧਿ ॥
੪॥
੯੭॥
੧੬੬॥
ਗਉੜੀ ਮਹਲਾ ੫ ॥
ਗਰੀਬਾ ਉਪਰਿ ਜਿ ਖਿੰਜੈ ਦਾੜੀ ॥
ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥
੧॥
ਪੂਰਾ ਨਿਆਉ ਕਰੇ ਕਰਤਾਰੁ ॥
ਅਪੁਨੇ ਦਾਸ ਕਉ ਰਾਖਨਹਾਰੁ ॥
੧॥
ਰਹਾਉ ॥
ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥
ਨਿੰਦਕੁ ਮੁਆ ਉਪਜਿ ਵਡ ਤਾਪੁ ॥
੨॥
ਤਿਨਿ ਮਾਰਿਆ ਜਿ ਰਖੈ ਨ ਕੋਇ ॥
ਆਗੈ ਪਾਛੈ ਮੰਦੀ ਸੋਇ ॥
੩॥
ਅਪੁਨੇ ਦਾਸ ਰਾਖੈ ਕੰਠਿ ਲਾਇ ॥
ਸਰਣਿ ਨਾਨਕ ਹਰਿ ਨਾਮੁ ਧਿਆਇ ॥
੪॥
੯੮॥
੧੬੭॥
ਗਉੜੀ ਮਹਲਾ ੫ ॥
ਮਹਜਰੁ ਝੂਠਾ ਕੀਤੋਨੁ ਆਪਿ ॥
ਪਾਪੀ ਕਉ ਲਾਗਾ ਸੰਤਾਪੁ ॥
੧॥
ਜਿਸਹਿ ਸਹਾਈ ਗੋਬਿਦੁ ਮੇਰਾ ॥
ਤਿਸੁ ਕਉ ਜਮੁ ਨਹੀ ਆਵੈ ਨੇਰਾ ॥
੧॥
ਰਹਾਉ ॥
ਸਾਚੀ ਦਰਗਹ ਬੋਲੈ ਕੂੜੁ ॥
ਸਿਰੁ ਹਾਥ ਪਛੋੜੈ ਅੰਧਾ ਮੂੜੁ ॥
੨॥
ਰੋਗ ਬਿਆਪੇ ਕਰਦੇ ਪਾਪ ॥
ਅਦਲੀ ਹੋਇ ਬੈਠਾ ਪ੍ਰਭੁ ਆਪਿ ॥
੩॥
ਅਪਨ ਕਮਾਇਐ ਆਪੇ ਬਾਧੇ ॥
ਦਰਬੁ ਗਇਆ ਸਭੁ ਜੀਅ ਕੈ ਸਾਥੈ ॥
੪॥
ਨਾਨਕ ਸਰਨਿ ਪਰੇ ਦਰਬਾਰਿ ॥
ਰਾਖੀ ਪੈਜ ਮੇਰੈ ਕਰਤਾਰਿ ॥
੫॥
੯੯॥
੧੬੮॥
ਗਉੜੀ ਮਹਲਾ ੫ ॥
ਜਨ ਕੀ ਧੂਰਿ ਮਨ ਮੀਠ ਖਟਾਨੀ ॥
ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥
੧॥
ਰਹਾਉ ॥