ਅਹੰਬੁਧਿ ਮਨ ਪੂਰਿ ਥਿਧਾਈ ॥
ਸਾਧ ਧੂਰਿ ਕਰਿ ਸੁਧ ਮੰਜਾਈ ॥
੧॥
ਅਨਿਕ ਜਲਾ ਜੇ ਧੋਵੈ ਦੇਹੀ ॥
ਮੈਲੁ ਨ ਉਤਰੈ ਸੁਧੁ ਨ ਤੇਹੀ ॥
੨॥
ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥
ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥
੩॥
ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥
ਪ੍ਰੇਮ ਭਗਤਿ ਨਾਨਕ ਗੁਣ ਗਾਉ ॥
੪॥
੧੦੦॥
੧੬੯॥
ਗਉੜੀ ਮਹਲਾ ੫ ॥
ਜੀਵਨ ਪਦਵੀ ਹਰਿ ਕੇ ਦਾਸ ॥
ਜਿਨ ਮਿਲਿਆ ਆਤਮ ਪਰਗਾਸੁ ॥
੧॥
ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥
ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥
੧॥
ਰਹਾਉ ॥
ਆਠ ਪਹਰ ਧਿਆਈਐ ਗੋਪਾਲੁ ॥
ਨਾਨਕ ਦਰਸਨੁ ਦੇਖਿ ਨਿਹਾਲੁ ॥
੨॥
੧੦੧॥
੧੭੦॥
ਗਉੜੀ ਮਹਲਾ ੫ ॥
ਸਾਂਤਿ ਭਈ ਗੁਰ ਗੋਬਿਦਿ ਪਾਈ ॥
ਤਾਪ ਪਾਪ ਬਿਨਸੇ ਮੇਰੇ ਭਾਈ ॥
੧॥
ਰਹਾਉ ॥
ਰਾਮ ਨਾਮੁ ਨਿਤ ਰਸਨ ਬਖਾਨ ॥
ਬਿਨਸੇ ਰੋਗ ਭਏ ਕਲਿਆਨ ॥
੧॥
ਪਾਰਬ੍ਰਹਮ ਗੁਣ ਅਗਮ ਬੀਚਾਰ ॥
ਸਾਧੂ ਸੰਗਮਿ ਹੈ ਨਿਸਤਾਰ ॥
੨॥
ਨਿਰਮਲ ਗੁਣ ਗਾਵਹੁ ਨਿਤ ਨੀਤ ॥
ਗਈ ਬਿਆਧਿ ਉਬਰੇ ਜਨ ਮੀਤ ॥
੩॥
ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥
ਨਾਨਕ ਦਾਸ ਤੇਰੀ ਸਰਣਾਈ ॥
੪॥
੧੦੨॥
੧੭੧॥
ਗਉੜੀ ਮਹਲਾ ੫ ॥
ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥
ਭਰਮ ਗਏ ਪੂਰਨ ਭਈ ਸੇਵ ॥
੧॥
ਰਹਾਉ ॥
ਸੀਤਲਾ ਤੇ ਰਖਿਆ ਬਿਹਾਰੀ ॥
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥
੧॥
ਨਾਨਕ ਨਾਮੁ ਜਪੈ ਸੋ ਜੀਵੈ ॥
ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥
੨॥
੧੦੩॥
੧੭੨॥
ਗਉੜੀ ਮਹਲਾ ੫ ॥
ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥
ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥
੧॥
ਨਾਮ ਬਿਨਾ ਕੈਸੇ ਸੁਖੁ ਲਹੀਐ ॥
ਰਸਨਾ ਰਾਮ ਨਾਮ ਜਸੁ ਕਹੀਐ ॥
੧॥
ਰਹਾਉ ॥
ਤਿਨ ਊਪਰਿ ਜਾਈਐ ਕੁਰਬਾਣੁ ॥
ਨਾਨਕ ਜਿਨਿ ਜਪਿਆ ਨਿਰਬਾਣੁ ॥
੨॥
੧੦੪॥
੧੭੩॥
ਗਉੜੀ ਮਹਲਾ ੫ ॥
ਤੂੰਹੈ ਮਸਲਤਿ ਤੂੰਹੈ ਨਾਲਿ ॥
ਤੂਹੈ ਰਾਖਹਿ ਸਾਰਿ ਸਮਾਲਿ ॥
੧॥
ਐਸਾ ਰਾਮੁ ਦੀਨ ਦੁਨੀ ਸਹਾਈ ॥
ਦਾਸ ਕੀ ਪੈਜ ਰਖੈ ਮੇਰੇ ਭਾਈ ॥
੧॥
ਰਹਾਉ ॥
ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥
ਆਠ ਪਹਰ ਮਨੁ ਹਰਿ ਕਉ ਜਾਪੈ ॥
੨॥
ਪਤਿ ਪਰਵਾਣੁ ਸਚੁ ਨੀਸਾਣੁ ॥
ਜਾ ਕਉ ਆਪਿ ਕਰਹਿ ਫੁਰਮਾਨੁ ॥
੩॥
ਆਪੇ ਦਾਤਾ ਆਪਿ ਪ੍ਰਤਿਪਾਲਿ ॥
ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥
੪॥
੧੦੫॥
੧੭੪॥
ਗਉੜੀ ਮਹਲਾ ੫ ॥
ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥
ਹਿਰਦੈ ਵਸਿਆ ਸਦਾ ਗੁਪਾਲੁ ॥
੧॥
ਰਾਮੁ ਰਵਤ ਸਦ ਹੀ ਸੁਖੁ ਪਾਇਆ ॥