ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥
ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥
੨॥
ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥
ਜਨਮ ਮਰਣ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥
੩॥
ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥
ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥
੪॥
੭॥
੧੨੮॥
ਗਉੜੀ ਮਹਲਾ ੫ ॥
ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥
ਤੇਰੋ ਰੂਪੁ ਸਗਲ ਦੇਖਿ ਮੋਹੀ ॥
੧॥
ਰਹਾਉ ॥
ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥
ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥
੧॥
ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥
ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥
੨॥
੮॥
੧੨੯॥
ਗਉੜੀ ਮਹਲਾ ੫ ॥
ਮਿਲਹੁ ਪਿਆਰੇ ਜੀਆ ॥
ਪ੍ਰਭ ਕੀਆ ਤੁਮਾਰਾ ਥੀਆ ॥
੧॥
ਰਹਾਉ ॥
ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥
ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥
੧॥
ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥
ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥
੨॥
ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾ ਨਿਧਿ ਦਇਆਲਾ ॥
ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥
੩॥
ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥
ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥
੪॥
੯॥
੧੩੦॥
ਗਉੜੀ ਮਹਲਾ ੫ ॥
ਹਉ ਤਾ ਕੈ ਬਲਿਹਾਰੀ ॥
ਜਾ ਕੈ ਕੇਵਲ ਨਾਮੁ ਅਧਾਰੀ ॥
੧॥
ਰਹਾਉ ॥
ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥
ਸੂਖ ਸਹਜ ਆਨੰਦ ਤਿਨਾ ਸੰਗਿ ਉਨ ਸਮਸਰਿ ਅਵਰ ਨ ਦਾਤੇ ॥
੧॥
ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥
ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥
੨॥
ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥
ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥
੩॥
ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਮਹਿ ਘਾਟਿਆ ॥
ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥
੪॥
੧੦॥
੧੩੧॥