ਗਉੜੀ ਮਹਲਾ ੫ ॥
ਤੁਮ ਹਰਿ ਸੇਤੀ ਰਾਤੇ ਸੰਤਹੁ ॥
ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥
੧॥
ਰਹਾਉ ॥
ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥
ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥
੧॥
ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥
ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥
੨॥
ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥
ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥
੩॥
ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥
ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥
੪॥
੧੪॥
੧੩੫॥
ਗਉੜੀ ਮਹਲਾ ੫ ॥
ਸਹਜਿ ਸਮਾਇਓ ਦੇਵ ॥
ਮੋ ਕਉ ਸਤਿਗੁਰ ਭਏ ਦਇਆਲ ਦੇਵ ॥
੧॥
ਰਹਾਉ ॥
ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥
ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥
੧॥
ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥
ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥
੨॥
ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥
ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥
੩॥
ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥
ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥
੪॥
੧੫॥
੧੩੬॥
ਗਉੜੀ ਮਹਲਾ ੫ ॥
ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥
ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥
੧॥
ਰਹਾਉ ॥
ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥
ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥
੧॥
ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥
ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥
੨॥
ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥
ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥
੩॥
ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥
ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥
੪॥
੧੬॥
੧੩੭॥