ਪ੍ਰਭ ਕੇ ਚਾਕਰ ਸੇ ਭਲੇ ॥
ਨਾਨਕ ਤਿਨ ਮੁਖ ਊਜਲੇ ॥
੪॥
੩॥
੧੪੧॥
ਗਉੜੀ ਮਹਲਾ ੫ ॥
ਜੀਅਰੇ ਓਲ੍ਹਾ ਨਾਮ ਕਾ ॥
ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥
੧॥
ਰਹਾਉ ॥
ਅਵਰ ਜਤਨਿ ਨਹੀ ਪਾਈਐ ॥
ਵਡੈ ਭਾਗਿ ਹਰਿ ਧਿਆਈਐ ॥
੧॥
ਲਾਖ ਹਿਕਮਤੀ ਜਾਨੀਐ ॥
ਆਗੈ ਤਿਲੁ ਨਹੀ ਮਾਨੀਐ ॥
੨॥
ਅਹੰਬੁਧਿ ਕਰਮ ਕਮਾਵਨੇ ॥
ਗ੍ਰਿਹ ਬਾਲੂ ਨੀਰਿ ਬਹਾਵਨੇ ॥
੩॥
ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥
ਨਾਮੁ ਨਾਨਕ ਸਾਧੂ ਸੰਗਿ ਮਿਲੈ ॥
੪॥
੪॥
੧੪੨॥
ਗਉੜੀ ਮਹਲਾ ੫ ॥
ਬਾਰਨੈ ਬਲਿਹਾਰਨੈ ਲਖ ਬਰੀਆ ॥
ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ ਅਧਰੀਆ ॥
੧॥
ਰਹਾਉ ॥
ਕਰਨ ਕਰਾਵਨ ਤੁਹੀ ਏਕ ॥
ਜੀਅ ਜੰਤ ਕੀ ਤੁਹੀ ਟੇਕ ॥
੧॥
ਰਾਜ ਜੋਬਨ ਪ੍ਰਭ ਤੂੰ ਧਨੀ ॥
ਤੂੰ ਨਿਰਗੁਨ ਤੂੰ ਸਰਗੁਨੀ ॥
੨॥
ਈਹਾ ਊਹਾ ਤੁਮ ਰਖੇ ॥
ਗੁਰ ਕਿਰਪਾ ਤੇ ਕੋ ਲਖੇ ॥
੩॥
ਅੰਤਰਜਾਮੀ ਪ੍ਰਭ ਸੁਜਾਨੁ ॥
ਨਾਨਕ ਤਕੀਆ ਤੁਹੀ ਤਾਣੁ ॥
੪॥
੫॥
੧੪੩॥
ਗਉੜੀ ਮਹਲਾ ੫ ॥
ਹਰਿ ਹਰਿ ਹਰਿ ਆਰਾਧੀਐ ॥
ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥
੧॥
ਰਹਾਉ ॥
ਬੇਦ ਪੁਰਾਣ ਸਿਮ੍ਰਿਤਿ ਭਨੇ ॥
ਸਭ ਊਚ ਬਿਰਾਜਿਤ ਜਨ ਸੁਨੇ ॥
੧॥
ਸਗਲ ਅਸਥਾਨ ਭੈ ਭੀਤ ਚੀਨ ॥
ਰਾਮ ਸੇਵਕ ਭੈ ਰਹਤ ਕੀਨ ॥
੨॥
ਲਖ ਚਉਰਾਸੀਹ ਜੋਨਿ ਫਿਰਹਿ ॥
ਗੋਬਿੰਦ ਲੋਕ ਨਹੀ ਜਨਮਿ ਮਰਹਿ ॥
੩॥
ਬਲ ਬੁਧਿ ਸਿਆਨਪ ਹਉਮੈ ਰਹੀ ॥
ਹਰਿ ਸਾਧ ਸਰਣਿ ਨਾਨਕ ਗਹੀ ॥
੪॥
੬॥
੧੪੪॥
ਗਉੜੀ ਮਹਲਾ ੫ ॥
ਮਨ ਰਾਮ ਨਾਮ ਗੁਨ ਗਾਈਐ ॥
ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥
੧॥
ਰਹਾਉ ॥
ਸੰਤਸੰਗਿ ਹਰਿ ਮਨਿ ਵਸੈ ॥
ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥
੧॥
ਸੰਤ ਪ੍ਰਸਾਦਿ ਹਰਿ ਜਾਪੀਐ ॥
ਸੋ ਜਨੁ ਦੂਖਿ ਨ ਵਿਆਪੀਐ ॥
੨॥
ਜਾ ਕਉ ਗੁਰੁ ਹਰਿ ਮੰਤ੍ਰੁ ਦੇ ॥
ਸੋ ਉਬਰਿਆ ਮਾਇਆ ਅਗਨਿ ਤੇ ॥
੩॥
ਨਾਨਕ ਕਉ ਪ੍ਰਭ ਮਇਆ ਕਰਿ ॥
ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥
੪॥
੭॥
੧੪੫॥
ਗਉੜੀ ਮਹਲਾ ੫ ॥
ਰਸਨਾ ਜਪੀਐ ਏਕੁ ਨਾਮ ॥
ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ ਸੰਗਿ ਕਾਮ ॥
੧॥
ਰਹਾਉ ॥
ਕਟੀਐ ਤੇਰਾ ਅਹੰ ਰੋਗੁ ॥
ਤੂੰ ਗੁਰ ਪ੍ਰਸਾਦਿ ਕਰਿ ਰਾਜ ਜੋਗੁ ॥
੧॥
ਹਰਿ ਰਸੁ ਜਿਨਿ ਜਨਿ ਚਾਖਿਆ ॥
ਤਾ ਕੀ ਤ੍ਰਿਸਨਾ ਲਾਥੀਆ ॥
੨॥
ਹਰਿ ਬਿਸ੍ਰਾਮ ਨਿਧਿ ਪਾਇਆ ॥
ਸੋ ਬਹੁਰਿ ਨ ਕਤ ਹੀ ਧਾਇਆ ॥
੩॥
ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ ॥
ਨਾਨਕ ਤਾ ਕਾ ਭਉ ਗਇਆ ॥
੪॥
੮॥
੧੪੬॥