ਹੈ ਨਾਨਕ ਨੇਰ ਨੇਰੀ ॥
੩॥
੩॥
੧੫੬॥
ਗਉੜੀ ਮਹਲਾ ੫ ॥
ਮਾਤੋ ਹਰਿ ਰੰਗਿ ਮਾਤੋ ॥
੧॥
ਰਹਾਉ ॥
ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥
ਉਆਹੂ ਸਿਉ ਮਨੁ ਰਾਤੋ ॥
੧॥
ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥
ਮਨਿ ਓਹੋ ਸੁਖੁ ਜਾਤੋ ॥
੨॥
ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ॥
ਨਾਨਕ ਗੁਰ ਸਬਦਿ ਪਰਾਤੋ ॥
੩॥
੪॥
੧੫੭॥
ਰਾਗੁ ਗੌੜੀ ਮਾਲਵਾ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥
੧॥
ਰਹਾਉ ॥
ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥
ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥
੧॥
ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥
ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥
੨॥
ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥
ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥
੩॥
ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥
ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥
੪॥
੧॥
੧੫੮॥
ਰਾਗੁ ਗਉੜੀ ਮਾਲਾ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਪਾਇਓ ਬਾਲ ਬੁਧਿ ਸੁਖੁ ਰੇ ॥
ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥
੧॥
ਰਹਾਉ ॥
ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥
ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥
੧॥
ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥
ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥
੨॥
ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥
ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥
੩॥
ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥
ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥
੪॥
੧॥
੧੫੯॥
ਗਉੜੀ ਮਾਲਾ ਮਹਲਾ ੫ ॥
ਭਾਵਨੁ ਤਿਆਗਿਓ ਰੀ ਤਿਆਗਿਓ ॥
ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥
ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥
੧॥
ਰਹਾਉ ॥