ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
215
ਪਾਵਨ ਅੰਗ 215 / 1430

ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥

ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ ਲਾਗਿਓ ॥

੧॥

ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥

ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥

੨॥

ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥

ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥

੩॥

ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥

ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥

੪॥

੨॥

੧੬੦॥

ਗਉੜੀ ਮਾਲਾ ਮਹਲਾ ੫ ॥

ਪਾਇਆ ਲਾਲੁ ਰਤਨੁ ਮਨਿ ਪਾਇਆ ॥

ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥

੧॥

ਰਹਾਉ ॥

ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥

ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥

੧॥

ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥

ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥

੨॥

ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥

ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥

੩॥

ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥

ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥

੪॥

੩॥

੧੬੧॥

ਗਉੜੀ ਮਾਲਾ ਮਹਲਾ ੫ ॥

ਉਬਰਤ ਰਾਜਾ ਰਾਮ ਕੀ ਸਰਣੀ ॥

ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥

੧॥

ਰਹਾਉ ॥

ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥

ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥

੧॥

ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥

ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥

੨॥

ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥

ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥

੩॥

ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥

ਸਾਧਸੰਗਤਿ ਜਨਮ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥

੪॥

੪॥

੧੬੨॥

ਗਉੜੀ ਮਾਲਾ ਮਹਲਾ ੫ ॥

ਮੋ ਕਉ ਇਹ ਬਿਧਿ ਕੋ ਸਮਝਾਵੈ ॥

ਕਰਤਾ ਹੋਇ ਜਨਾਵੈ ॥

੧॥

ਰਹਾਉ ॥

ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥

ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥

੧॥

ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥

SikhiAt.Net
215 ×