ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥
ਦੁਖੁ ਸੁਖੁ ਭਾਣੈ ਤਿਸੈ ਰਜਾਇ ॥
ਨਾਨਕੁ ਨੀਚੁ ਕਹੈ ਲਿਵ ਲਾਇ ॥
੮॥
੪॥
ਗਉੜੀ ਮਹਲਾ ੧ ॥
ਦੂਜੀ ਮਾਇਆ ਜਗਤ ਚਿਤ ਵਾਸੁ ॥
ਕਾਮ ਕ੍ਰੋਧ ਅਹੰਕਾਰ ਬਿਨਾਸੁ ॥
੧॥
ਦੂਜਾ ਕਉਣੁ ਕਹਾ ਨਹੀ ਕੋਈ ॥
ਸਭ ਮਹਿ ਏਕੁ ਨਿਰੰਜਨੁ ਸੋਈ ॥
੧॥
ਰਹਾਉ ॥
ਦੂਜੀ ਦੁਰਮਤਿ ਆਖੈ ਦੋਇ ॥
ਆਵੈ ਜਾਇ ਮਰਿ ਦੂਜਾ ਹੋਇ ॥
੨॥
ਧਰਣਿ ਗਗਨ ਨਹ ਦੇਖਉ ਦੋਇ ॥
ਨਾਰੀ ਪੁਰਖ ਸਬਾਈ ਲੋਇ ॥
੩॥
ਰਵਿ ਸਸਿ ਦੇਖਉ ਦੀਪਕ ਉਜਿਆਲਾ ॥
ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥
੪॥
ਕਰਿ ਕਿਰਪਾ ਮੇਰਾ ਚਿਤੁ ਲਾਇਆ ॥
ਸਤਿਗੁਰਿ ਮੋ ਕਉ ਏਕੁ ਬੁਝਾਇਆ ॥
੫॥
ਏਕੁ ਨਿਰੰਜਨੁ ਗੁਰਮੁਖਿ ਜਾਤਾ ॥
ਦੂਜਾ ਮਾਰਿ ਸਬਦਿ ਪਛਾਤਾ ॥
੬॥
ਏਕੋ ਹੁਕਮੁ ਵਰਤੈ ਸਭ ਲੋਈ ॥
ਏਕਸੁ ਤੇ ਸਭ ਓਪਤਿ ਹੋਈ ॥
੭॥
ਰਾਹ ਦੋਵੈ ਖਸਮੁ ਏਕੋ ਜਾਣੁ ॥
ਗੁਰ ਕੈ ਸਬਦਿ ਹੁਕਮੁ ਪਛਾਣੁ ॥
੮॥
ਸਗਲ ਰੂਪ ਵਰਨ ਮਨ ਮਾਹੀ ॥
ਕਹੁ ਨਾਨਕ ਏਕੋ ਸਾਲਾਹੀ ॥
੯॥
੫॥
ਗਉੜੀ ਮਹਲਾ ੧ ॥
ਅਧਿਆਤਮ ਕਰਮ ਕਰੇ ਤਾ ਸਾਚਾ ॥
ਮੁਕਤਿ ਭੇਦੁ ਕਿਆ ਜਾਣੈ ਕਾਚਾ ॥
੧॥
ਐਸਾ ਜੋਗੀ ਜੁਗਤਿ ਬੀਚਾਰੈ ॥
ਪੰਚ ਮਾਰਿ ਸਾਚੁ ਉਰਿ ਧਾਰੈ ॥
੧॥
ਰਹਾਉ ॥
ਜਿਸ ਕੈ ਅੰਤਰਿ ਸਾਚੁ ਵਸਾਵੈ ॥
ਜੋਗ ਜੁਗਤਿ ਕੀ ਕੀਮਤਿ ਪਾਵੈ ॥
੨॥
ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥
ਕਰਣੀ ਕੀਰਤਿ ਕਰਮ ਸਮਾਨੈ ॥
੩॥
ਏਕ ਸਬਦ ਇਕ ਭਿਖਿਆ ਮਾਗੈ ॥
ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥
੪॥
ਭੈ ਰਚਿ ਰਹੈ ਨ ਬਾਹਰਿ ਜਾਇ ॥
ਕੀਮਤਿ ਕਉਣ ਰਹੈ ਲਿਵ ਲਾਇ ॥
੫॥
ਆਪੇ ਮੇਲੇ ਭਰਮੁ ਚੁਕਾਏ ॥
ਗੁਰ ਪਰਸਾਦਿ ਪਰਮ ਪਦੁ ਪਾਏ ॥
੬॥
ਗੁਰ ਕੀ ਸੇਵਾ ਸਬਦੁ ਵੀਚਾਰੁ ॥
ਹਉਮੈ ਮਾਰੇ ਕਰਣੀ ਸਾਰੁ ॥
੭॥
ਜਪ ਤਪ ਸੰਜਮ ਪਾਠ ਪੁਰਾਣੁ ॥
ਕਹੁ ਨਾਨਕ ਅਪਰੰਪਰ ਮਾਨੁ ॥
੮॥
੬॥
ਗਉੜੀ ਮਹਲਾ ੧ ॥
ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥
ਰੋਗੁ ਨ ਬਿਆਪੈ ਨਾ ਜਮ ਦੋਖੰ ॥
ਮੁਕਤ ਭਏ ਪ੍ਰਭ ਰੂਪ ਨ ਰੇਖੰ ॥
੧॥
ਜੋਗੀ ਕਉ ਕੈਸਾ ਡਰੁ ਹੋਇ ॥
ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥
੧॥
ਰਹਾਉ ॥
ਨਿਰਭਉ ਜੋਗੀ ਨਿਰੰਜਨੁ ਧਿਆਵੈ ॥
ਅਨਦਿਨੁ ਜਾਗੈ ਸਚਿ ਲਿਵ ਲਾਵੈ ॥
ਸੋ ਜੋਗੀ ਮੇਰੈ ਮਨਿ ਭਾਵੈ ॥
੨॥
ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥
ਜਰਾ ਮਰਣ ਗਤੁ ਗਰਬੁ ਨਿਵਾਰੇ ॥
ਆਪਿ ਤਰੈ ਪਿਤਰੀ ਨਿਸਤਾਰੇ ॥
੩॥
ਸਤਿਗੁਰੁ ਸੇਵੇ ਸੋ ਜੋਗੀ ਹੋਇ ॥
ਭੈ ਰਚਿ ਰਹੈ ਸੁ ਨਿਰਭਉ ਹੋਇ ॥
ਜੈਸਾ ਸੇਵੈ ਤੈਸੋ ਹੋਇ ॥
੪॥