ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
224
ਪਾਵਨ ਅੰਗ 224 / 1430

ਨਰ ਨਿਹਕੇਵਲ ਨਿਰਭਉ ਨਾਉ ॥

ਅਨਾਥਹ ਨਾਥ ਕਰੇ ਬਲਿ ਜਾਉ ॥

ਪੁਨਰਪਿ ਜਨਮੁ ਨਾਹੀ ਗੁਣ ਗਾਉ ॥

੫॥

ਅੰਤਰਿ ਬਾਹਰਿ ਏਕੋ ਜਾਣੈ ॥

ਗੁਰ ਕੈ ਸਬਦੇ ਆਪੁ ਪਛਾਣੈ ॥

ਸਾਚੈ ਸਬਦਿ ਦਰਿ ਨੀਸਾਣੈ ॥

੬॥

ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥

ਆਵੈ ਨ ਜਾਵੈ ਚੂਕੈ ਆਸਾ ॥

ਗੁਰ ਕੈ ਸਬਦਿ ਕਮਲੁ ਪਰਗਾਸਾ ॥

੭॥

ਜੋ ਦੀਸੈ ਸੋ ਆਸ ਨਿਰਾਸਾ ॥

ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥

ਨਾਨਕ ਬਿਰਲੇ ਮਿਲਹਿ ਉਦਾਸਾ ॥

੮॥

੭॥

ਗਉੜੀ ਮਹਲਾ ੧ ॥

ਐਸੋ ਦਾਸੁ ਮਿਲੈ ਸੁਖੁ ਹੋਈ ॥

ਦੁਖੁ ਵਿਸਰੈ ਪਾਵੈ ਸਚੁ ਸੋਈ ॥

੧॥

ਦਰਸਨੁ ਦੇਖਿ ਭਈ ਮਤਿ ਪੂਰੀ ॥

ਅਠਸਠਿ ਮਜਨੁ ਚਰਨਹ ਧੂਰੀ ॥

੧॥

ਰਹਾਉ ॥

ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥

ਜਿਹਵਾ ਸੂਚੀ ਹਰਿ ਰਸ ਸਾਰਾ ॥

੨॥

ਸਚੁ ਕਰਣੀ ਅਭ ਅੰਤਰਿ ਸੇਵਾ ॥

ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥

੩॥

ਜਹ ਜਹ ਦੇਖਉ ਤਹ ਤਹ ਸਾਚਾ ॥

ਬਿਨੁ ਬੂਝੇ ਝਗਰਤ ਜਗੁ ਕਾਚਾ ॥

੪॥

ਗੁਰੁ ਸਮਝਾਵੈ ਸੋਝੀ ਹੋਈ ॥

ਗੁਰਮੁਖਿ ਵਿਰਲਾ ਬੂਝੈ ਕੋਈ ॥

੫॥

ਕਰਿ ਕਿਰਪਾ ਰਾਖਹੁ ਰਖਵਾਲੇ ॥

ਬਿਨੁ ਬੂਝੇ ਪਸੂ ਭਏ ਬੇਤਾਲੇ ॥

੬॥

ਗੁਰਿ ਕਹਿਆ ਅਵਰੁ ਨਹੀ ਦੂਜਾ ॥

ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥

੭॥

ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥

ਆਤਮੁ ਚੀਨੈ ਸੁ ਤਤੁ ਬੀਚਾਰੇ ॥

੮॥

ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥

ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥

੯॥

੮॥

ਗਉੜੀ ਮਹਲਾ ੧ ॥

ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥

ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥

ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥

੧॥

ਐਸਾ ਗਰਬੁ ਬੁਰਾ ਸੰਸਾਰੈ ॥

ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥

੧॥

ਰਹਾਉ ॥

ਬਲਿ ਰਾਜਾ ਮਾਇਆ ਅਹੰਕਾਰੀ ॥

ਜਗਨ ਕਰੈ ਬਹੁ ਭਾਰ ਅਫਾਰੀ ॥

ਬਿਨੁ ਗੁਰ ਪੂਛੇ ਜਾਇ ਪਇਆਰੀ ॥

੨॥

ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥

ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥

ਆਪਿ ਭੁਲਾਇ ਆਪੇ ਮਤਿ ਦੇਵੈ ॥

੩॥

ਦੁਰਮਤਿ ਹਰਣਾਖਸੁ ਦੁਰਾਚਾਰੀ ॥

ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥

ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥

੪॥

ਭੂਲੋ ਰਾਵਣੁ ਮੁਗਧੁ ਅਚੇਤਿ ॥

ਲੂਟੀ ਲੰਕਾ ਸੀਸ ਸਮੇਤਿ ॥

ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥

੫॥

ਸਹਸਬਾਹੁ ਮਧੁ ਕੀਟ ਮਹਿਖਾਸਾ ॥

ਹਰਣਾਖਸੁ ਲੇ ਨਖਹੁ ਬਿਧਾਸਾ ॥

ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥

੬॥

ਜਰਾਸੰਧਿ ਕਾਲਜਮੁਨ ਸੰਘਾਰੇ ॥

ਰਕਤਬੀਜੁ ਕਾਲੁਨੇਮੁ ਬਿਦਾਰੇ ॥

ਦੈਤ ਸੰਘਾਰਿ ਸੰਤ ਨਿਸਤਾਰੇ ॥

੭॥

ਆਪੇ ਸਤਿਗੁਰੁ ਸਬਦੁ ਬੀਚਾਰੇ ॥

SikhiAt.Net
224 ×