Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
226
Pavan Ang 226 of 1430

ਪਰ ਘਰਿ ਚੀਤੁ ਮਨਮੁਖਿ ਡੋਲਾਇ ॥

ਗਲਿ ਜੇਵਰੀ ਧੰਧੈ ਲਪਟਾਇ ॥

ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥

੫॥

ਜਿਉ ਤਨੁ ਬਿਧਵਾ ਪਰ ਕਉ ਦੇਈ ॥

ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥

ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥

੬॥

ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥

ਬੇਦ ਪੁਰਾਣ ਪੜੈ ਸੁਣਿ ਥਾਟਾ ॥

ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥

੭॥

ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥

ਜਿਉ ਮੀਨਾ ਜਲ ਮਾਹਿ ਉਲਾਸਾ ॥

ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥

੮॥

੧੧॥

ਗਉੜੀ ਮਹਲਾ ੧ ॥

ਹਠੁ ਕਰਿ ਮਰੈ ਨ ਲੇਖੈ ਪਾਵੈ ॥

ਵੇਸ ਕਰੈ ਬਹੁ ਭਸਮ ਲਗਾਵੈ ॥

ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥

੧॥

ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥

ਨਾਮੁ ਬਿਸਾਰਿ ਸਹਹਿ ਜਮ ਦੂਖ ॥

੧॥

ਰਹਾਉ ॥

ਚੋਆ ਚੰਦਨ ਅਗਰ ਕਪੂਰਿ ॥

ਮਾਇਆ ਮਗਨੁ ਪਰਮ ਪਦੁ ਦੂਰਿ ॥

ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥

੨॥

ਨੇਜੇ ਵਾਜੇ ਤਖਤਿ ਸਲਾਮੁ ॥

ਅਧਕੀ ਤ੍ਰਿਸਨਾ ਵਿਆਪੈ ਕਾਮੁ ॥

ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥

੩॥

ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥

ਮਨੁ ਦੇ ਪਾਵਹਿ ਨਾਮੁ ਸੁਹੇਲਾ ॥

ਦੂਜੈ ਭਾਇ ਅਗਿਆਨੁ ਦੁਹੇਲਾ ॥

੪॥

ਬਿਨੁ ਦਮ ਕੇ ਸਉਦਾ ਨਹੀ ਹਾਟ ॥

ਬਿਨੁ ਬੋਹਿਥ ਸਾਗਰ ਨਹੀ ਵਾਟ ॥

ਬਿਨੁ ਗੁਰ ਸੇਵੇ ਘਾਟੇ ਘਾਟਿ ॥

੫॥

ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥

ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥

ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥

੬॥

ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥

ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥

ਨਾਮ ਵਡਾਈ ਤੁਧੁ ਭਾਣੈ ਦੀਉ ॥

੭॥

ਨਾਮ ਬਿਨਾ ਕਿਉ ਜੀਵਾ ਮਾਇ ॥

ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥

ਨਾਨਕ ਨਾਮਿ ਰਤੇ ਪਤਿ ਪਾਇ ॥

੮॥

੧੨॥

ਗਉੜੀ ਮਹਲਾ ੧ ॥

ਹਉਮੈ ਕਰਤ ਭੇਖੀ ਨਹੀ ਜਾਨਿਆ ॥

ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥

੧॥

ਹਉ ਹਉ ਕਰਤ ਨਹੀ ਸਚੁ ਪਾਈਐ ॥

ਹਉਮੈ ਜਾਇ ਪਰਮ ਪਦੁ ਪਾਈਐ ॥

੧॥

ਰਹਾਉ ॥

ਹਉਮੈ ਕਰਿ ਰਾਜੇ ਬਹੁ ਧਾਵਹਿ ॥

ਹਉਮੈ ਖਪਹਿ ਜਨਮਿ ਮਰਿ ਆਵਹਿ ॥

੨॥

ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥

ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥

੩॥

ਅੰਤਰਿ ਸਾਚੁ ਸਹਜ ਘਰਿ ਆਵਹਿ ॥

ਰਾਜਨੁ ਜਾਣਿ ਪਰਮ ਗਤਿ ਪਾਵਹਿ ॥

੪॥

ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥

ਨਿਰਭਉ ਕੈ ਘਰਿ ਤਾੜੀ ਲਾਵੈ ॥

੫॥

ਹਉ ਹਉ ਕਰਿ ਮਰਣਾ ਕਿਆ ਪਾਵੈ ॥

ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥

੬॥

ਜੇਤੀ ਹੈ ਤੇਤੀ ਕਿਹੁ ਨਾਹੀ ॥

ਗੁਰਮੁਖਿ ਗਿਆਨ ਭੇਟਿ ਗੁਣ ਗਾਹੀ ॥

੭॥

SikhiAt.Net
226 ×