ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
227
ਪਾਵਨ ਅੰਗ 227 / 1430

ਹਉਮੈ ਬੰਧਨ ਬੰਧਿ ਭਵਾਵੈ ॥

ਨਾਨਕ ਰਾਮ ਭਗਤਿ ਸੁਖੁ ਪਾਵੈ ॥

੮॥

੧੩॥

ਗਉੜੀ ਮਹਲਾ ੧ ॥

ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥

ਬ੍ਰਹਮ ਕਮਲੁ ਪਇਆਲਿ ਨ ਪਾਇਆ ॥

ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥

੧॥

ਜੋ ਉਪਜੈ ਸੋ ਕਾਲਿ ਸੰਘਾਰਿਆ ॥

ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥

੧॥

ਰਹਾਉ ॥

ਮਾਇਆ ਮੋਹੇ ਦੇਵੀ ਸਭਿ ਦੇਵਾ ॥

ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥

ਓਹੁ ਅਬਿਨਾਸੀ ਅਲਖ ਅਭੇਵਾ ॥

੨॥

ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥

ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥

ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥

੩॥

ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥

ਸਾਹ ਮਰਹਿ ਸੰਚਹਿ ਮਾਇਆ ਦਾਮ ॥

ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥

੪॥

ਰਯਤਿ ਮਹਰ ਮੁਕਦਮ ਸਿਕਦਾਰੈ ॥

ਨਿਹਚਲੁ ਕੋਇ ਨ ਦਿਸੈ ਸੰਸਾਰੈ ॥

ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥

੫॥

ਨਿਹਚਲੁ ਏਕੁ ਸਚਾ ਸਚੁ ਸੋਈ ॥

ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥

ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥

੬॥

ਕਾਜੀ ਸੇਖ ਭੇਖ ਫਕੀਰਾ ॥

ਵਡੇ ਕਹਾਵਹਿ ਹਉਮੈ ਤਨਿ ਪੀਰਾ ॥

ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥

੭॥

ਕਾਲੁ ਜਾਲੁ ਜਿਹਵਾ ਅਰੁ ਨੈਣੀ ॥

ਕਾਨੀ ਕਾਲੁ ਸੁਣੈ ਬਿਖੁ ਬੈਣੀ ॥

ਬਿਨੁ ਸਬਦੈ ਮੂਠੇ ਦਿਨੁ ਰੈਣੀ ॥

੮॥

ਹਿਰਦੈ ਸਾਚੁ ਵਸੈ ਹਰਿ ਨਾਇ ॥

ਕਾਲੁ ਨ ਜੋਹਿ ਸਕੈ ਗੁਣ ਗਾਇ ॥

ਨਾਨਕ ਗੁਰਮੁਖਿ ਸਬਦਿ ਸਮਾਇ ॥

੯॥

੧੪॥

ਗਉੜੀ ਮਹਲਾ ੧ ॥

ਬੋਲਹਿ ਸਾਚੁ ਮਿਥਿਆ ਨਹੀ ਰਾਈ ॥

ਚਾਲਹਿ ਗੁਰਮੁਖਿ ਹੁਕਮਿ ਰਜਾਈ ॥

ਰਹਹਿ ਅਤੀਤ ਸਚੇ ਸਰਣਾਈ ॥

੧॥

ਸਚ ਘਰਿ ਬੈਸੈ ਕਾਲੁ ਨ ਜੋਹੈ ॥

ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥

੧॥

ਰਹਾਉ ॥

ਅਪਿਉ ਪੀਅਉ ਅਕਥੁ ਕਥਿ ਰਹੀਐ ॥

ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥

ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥

੨॥

ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥

ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥

ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥

੩॥

ਸਤਿਗੁਰੁ ਦੇਖਿਆ ਦੀਖਿਆ ਲੀਨੀ ॥

ਮਨੁ ਤਨੁ ਅਰਪਿਓ ਅੰਤਰ ਗਤਿ ਕੀਨੀ ॥

ਗਤਿ ਮਿਤਿ ਪਾਈ ਆਤਮੁ ਚੀਨੀ ॥

੪॥

ਭੋਜਨੁ ਨਾਮੁ ਨਿਰੰਜਨ ਸਾਰੁ ॥

ਪਰਮ ਹੰਸੁ ਸਚੁ ਜੋਤਿ ਅਪਾਰ ॥

ਜਹ ਦੇਖਉ ਤਹ ਏਕੰਕਾਰੁ ॥

੫॥

ਰਹੈ ਨਿਰਾਲਮੁ ਏਕਾ ਸਚੁ ਕਰਣੀ ॥

ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥

ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥

੬॥

ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥

ਹਰਿ ਜਸਿ ਸੰਤ ਭਗਤ ਨਿਸਤਾਰਿਆ ॥

SikhiAt.Net
227 ×