Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
228
Pavan Ang 228 of 1430

ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥

੭॥

ਸਾਚ ਮਹਲਿ ਗੁਰਿ ਅਲਖੁ ਲਖਾਇਆ ॥

ਨਿਹਚਲ ਮਹਲੁ ਨਹੀ ਛਾਇਆ ਮਾਇਆ ॥

ਸਾਚਿ ਸੰਤੋਖੇ ਭਰਮੁ ਚੁਕਾਇਆ ॥

੮॥

ਜਿਨ ਕੈ ਮਨਿ ਵਸਿਆ ਸਚੁ ਸੋਈ ॥

ਤਿਨ ਕੀ ਸੰਗਤਿ ਗੁਰਮੁਖਿ ਹੋਈ ॥

ਨਾਨਕ ਸਾਚਿ ਨਾਮਿ ਮਲੁ ਖੋਈ ॥

੯॥

੧੫॥

ਗਉੜੀ ਮਹਲਾ ੧ ॥

ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥

ਉਪਜੰਪਿ ਦਰਸਨੁ ਕੀਜੈ ਤਾ ਕਾ ॥

੧॥

ਰਾਮ ਨ ਜਪਹੁ ਅਭਾਗੁ ਤੁਮਾਰਾ ॥

ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥

੧॥

ਰਹਾਉ ॥

ਗੁਰਮਤਿ ਰਾਮੁ ਜਪੈ ਜਨੁ ਪੂਰਾ ॥

ਤਿਤੁ ਘਟ ਅਨਹਤ ਬਾਜੇ ਤੂਰਾ ॥

੨॥

ਜੋ ਜਨ ਰਾਮ ਭਗਤਿ ਹਰਿ ਪਿਆਰਿ ॥

ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥

੩॥

ਜਿਨ ਕੈ ਹਿਰਦੈ ਹਰਿ ਹਰਿ ਸੋਈ ॥

ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥

੪॥

ਸਰਬ ਜੀਆ ਮਹਿ ਏਕੋ ਰਵੈ ॥

ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥

੫॥

ਸੋ ਬੂਝੈ ਜੋ ਸਤਿਗੁਰੁ ਪਾਏ ॥

ਹਉਮੈ ਮਾਰੇ ਗੁਰ ਸਬਦੇ ਪਾਏ ॥

੬॥

ਅਰਧ ਉਰਧ ਕੀ ਸੰਧਿ ਕਿਉ ਜਾਨੈ ॥

ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥

੭॥

ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥

ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥

੮॥

੧੬॥

ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥

ਗਉੜੀ ਬੈਰਾਗਣਿ ਮਹਲਾ ੧ ੴ ਸਤਿਗੁਰ ਪ੍ਰਸਾਦਿ ॥

ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥

ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥

੧॥

ਇਤ ਉਤ ਰਾਖਹੁ ਦੀਨ ਦਇਆਲਾ ॥

ਤਉ ਸਰਣਾਗਤਿ ਨਦਰਿ ਨਿਹਾਲਾ ॥

੧॥

ਰਹਾਉ ॥

ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥

ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥

੨॥

ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥

ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥

੩॥

ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥

ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥

੪॥

ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥

ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥

੫॥

ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥

ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥

੬॥

ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥

ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥

੭॥

ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥

ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥

੮॥

੧॥

੧੭॥

SikhiAt.Net
228 ×