ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
231
ਪਾਵਨ ਅੰਗ 231 / 1430

ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥

੨॥

ਮਨਮੁਖ ਅਗਿਆਨਿ ਕੁਮਾਰਗਿ ਪਾਏ ॥

ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥

ਭਵਜਲਿ ਡੂਬੇ ਦੂਜੈ ਭਾਏ ॥

੩॥

ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥

ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥

ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥

੪॥

ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥

ਹਉਮੈ ਦੂਜਾ ਸਬਦਿ ਜਲਾਵੈ ॥

ਨਾਮੇ ਰਾਤੇ ਹਰਿ ਗੁਣ ਗਾਵੈ ॥

੫॥

ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥

ਚਰਣੀ ਲਾਗੈ ਤਾ ਮਹਲੁ ਪਾਵੈ ॥

ਸਦ ਹੀ ਨਿਰਮਲੁ ਸਹਜਿ ਸਮਾਵੈ ॥

੬॥

ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥

ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥

ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥

੭॥

ਪੂਰੈ ਸਤਿਗੁਰਿ ਸਬਦੁ ਸੁਣਾਇਆ ॥

ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥

ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥

੮॥

੪॥

ਗਉੜੀ ਮਹਲਾ ੩ ॥

ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥

ਅੰਤਰਿ ਤਾਮਸੁ ਆਪੁ ਨ ਪਛਾਣੈ ॥

ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥

੧॥

ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥

ਮਨਮੁਖ ਖਾਧੇ ਦੂਜੈ ਭਾਇ ॥

੧॥

ਰਹਾਉ ॥

ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥

ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥

ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥

੨॥

ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥

ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥

ਹਰਿ ਗੁਣ ਗਾਵਹਿ ਸਹਜਿ ਸੁਭਾਏ ॥

੩॥

ਬਿਨੁ ਗੁਰ ਸਾਚੇ ਭਰਮਿ ਭੁਲਾਏ ॥

ਮਨਮੁਖ ਅੰਧੇ ਸਦਾ ਬਿਖੁ ਖਾਏ ॥

ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥

੪॥

ਜਮੂਆ ਨ ਜੋਹੈ ਹਰਿ ਕੀ ਸਰਣਾਈ ॥

ਹਉਮੈ ਮਾਰਿ ਸਚਿ ਲਿਵ ਲਾਈ ॥

ਸਦਾ ਰਹੈ ਹਰਿ ਨਾਮਿ ਲਿਵ ਲਾਈ ॥

੫॥

ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥

ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥

ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥

੬॥

ਸਤਿਗੁਰੂ ਸੇਵੇ ਸੋ ਫਲੁ ਪਾਏ ॥

ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥

ਅਨਹਦ ਬਾਣੀ ਸਬਦੁ ਵਜਾਏ ॥

੭॥

ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥

ਭਗਤੀ ਸੀਧੇ ਦਰਿ ਸੋਭਾ ਪਾਈ ॥

ਨਾਨਕ ਰਾਮ ਨਾਮਿ ਵਡਿਆਈ ॥

੮॥

੫॥

ਗਉੜੀ ਮਹਲਾ ੩ ॥

ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥

ਬੰਧਨ ਨ ਤੂਟਹਿ ਮੁਕਤਿ ਨ ਪਾਇ ॥

ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥

੧॥

ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥

ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥

੧॥

ਰਹਾਉ ॥

ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥

SikhiAt.Net
231 ×