Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
234
Pavan Ang 234 of 1430

ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥

੭॥

ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥

ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥

੮॥

੧॥

੯॥

ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ ੴ ਸਤਿਗੁਰ ਪ੍ਰਸਾਦਿ ॥

ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥

ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥

੧॥

ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥

੧॥

ਰਹਾਉ ॥

ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥

ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥

੨॥

ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥

ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥

੩॥

ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥

ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥

੪॥

ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥

ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥

੫॥

ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥

ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥

੬॥

ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥

ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥

੭॥

ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥

ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥

੮॥

ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥

ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥

੯॥

ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥

ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥

੧੦॥

੧॥

ਗਉੜੀ ਮਹਲਾ ੪ ॥

ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥

ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥

੧॥

ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥

੧॥

ਰਹਾਉ ॥

ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥

ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥

੨॥

ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥

ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥

੩॥

ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥

SikhiAt.Net
234 ×