Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
236
Pavan Ang 236 of 1430

ਕਰਨ ਕਰਾਵਨ ਸਭੁ ਕਿਛੁ ਏਕੈ ॥

ਆਪੇ ਬੁਧਿ ਬੀਚਾਰਿ ਬਿਬੇਕੈ ॥

ਦੂਰਿ ਨ ਨੇਰੈ ਸਭ ਕੈ ਸੰਗਾ ॥

ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥

੮॥

੧॥

ਗਉੜੀ ਮਹਲਾ ੫ ॥

ਗੁਰ ਸੇਵਾ ਤੇ ਨਾਮੇ ਲਾਗਾ ॥

ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥

ਤਿਸ ਕੈ ਹਿਰਦੈ ਰਵਿਆ ਸੋਇ ॥

ਮਨੁ ਤਨੁ ਸੀਤਲੁ ਨਿਹਚਲੁ ਹੋਇ ॥

੧॥

ਐਸਾ ਕੀਰਤਨੁ ਕਰਿ ਮਨ ਮੇਰੇ ॥

ਈਹਾ ਊਹਾ ਜੋ ਕਾਮਿ ਤੇਰੈ ॥

੧॥

ਰਹਾਉ ॥

ਜਾਸੁ ਜਪਤ ਭਉ ਅਪਦਾ ਜਾਇ ॥

ਧਾਵਤ ਮਨੂਆ ਆਵੈ ਠਾਇ ॥

ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥

ਜਾਸੁ ਜਪਤ ਇਹ ਹਉਮੈ ਭਾਗੈ ॥

੨॥

ਜਾਸੁ ਜਪਤ ਵਸਿ ਆਵਹਿ ਪੰਚਾ ॥

ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥

ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥

ਜਾਸੁ ਜਪਤ ਹਰਿ ਦਰਗਹ ਸਿਝੈ ॥

੩॥

ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥

ਜਾਸੁ ਜਪਤ ਹਰਿ ਹੋਵਹਿ ਸਾਧ ॥

ਜਾਸੁ ਜਪਤ ਮਨੁ ਸੀਤਲੁ ਹੋਵੈ ॥

ਜਾਸੁ ਜਪਤ ਮਲੁ ਸਗਲੀ ਖੋਵੈ ॥

੪॥

ਜਾਸੁ ਜਪਤ ਰਤਨੁ ਹਰਿ ਮਿਲੈ ॥

ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥

ਜਾਸੁ ਜਪਤ ਕਈ ਬੈਕੁੰਠ ਵਾਸੁ ॥

ਜਾਸੁ ਜਪਤ ਸੁਖ ਸਹਜਿ ਨਿਵਾਸੁ ॥

੫॥

ਜਾਸੁ ਜਪਤ ਇਹ ਅਗਨਿ ਨ ਪੋਹਤ ॥

ਜਾਸੁ ਜਪਤ ਇਹੁ ਕਾਲੁ ਨ ਜੋਹਤ ॥

ਜਾਸੁ ਜਪਤ ਤੇਰਾ ਨਿਰਮਲ ਮਾਥਾ ॥

ਜਾਸੁ ਜਪਤ ਸਗਲਾ ਦੁਖੁ ਲਾਥਾ ॥

੬॥

ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥

ਜਾਸੁ ਜਪਤ ਸੁਣਿ ਅਨਹਤ ਧੁਨੈ ॥

ਜਾਸੁ ਜਪਤ ਇਹ ਨਿਰਮਲ ਸੋਇ ॥

ਜਾਸੁ ਜਪਤ ਕਮਲੁ ਸੀਧਾ ਹੋਇ ॥

੭॥

ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥

ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥

ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥

ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥

੮॥

੨॥

ਗਉੜੀ ਮਹਲਾ ੫ ॥

ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥

ਪੰਚ ਜਨਾ ਸਿਉ ਸੰਗੁ ਨਿਵਾਰੈ ॥

ਦਸ ਇੰਦ੍ਰੀ ਕਰਿ ਰਾਖੈ ਵਾਸਿ ॥

ਤਾ ਕੈ ਆਤਮੈ ਹੋਇ ਪਰਗਾਸੁ ॥

੧॥

ਐਸੀ ਦ੍ਰਿੜਤਾ ਤਾ ਕੈ ਹੋਇ ॥

ਜਾ ਕਉ ਦਇਆ ਮਇਆ ਪ੍ਰਭ ਸੋਇ ॥

੧॥

ਰਹਾਉ ॥

ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥

ਜੇਤਾ ਬੋਲਣੁ ਤੇਤਾ ਗਿਆਨੈ ॥

ਜੇਤਾ ਸੁਨਣਾ ਤੇਤਾ ਨਾਮੁ ॥

ਜੇਤਾ ਪੇਖਨੁ ਤੇਤਾ ਧਿਆਨੁ ॥

੨॥

ਸਹਜੇ ਜਾਗਣੁ ਸਹਜੇ ਸੋਇ ॥

ਸਹਜੇ ਹੋਤਾ ਜਾਇ ਸੁ ਹੋਇ ॥

ਸਹਜਿ ਬੈਰਾਗੁ ਸਹਜੇ ਹੀ ਹਸਨਾ ॥

ਸਹਜੇ ਚੂਪ ਸਹਜੇ ਹੀ ਜਪਨਾ ॥

੩॥

ਸਹਜੇ ਭੋਜਨੁ ਸਹਜੇ ਭਾਉ ॥

ਸਹਜੇ ਮਿਟਿਓ ਸਗਲ ਦੁਰਾਉ ॥

ਸਹਜੇ ਹੋਆ ਸਾਧੂ ਸੰਗੁ ॥

ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥

੪॥

ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥

SikhiAt.Net
236 ×