ਜਿਨਿ ਗੁਰਿ ਮੋ ਕਉ ਦੀਨਾ ਜੀਉ ॥
ਆਪੁਨਾ ਦਾਸਰਾ ਆਪੇ ਮੁਲਿ ਲੀਉ ॥
੬॥
ਆਪੇ ਲਾਇਓ ਅਪਨਾ ਪਿਆਰੁ ॥
ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥
੭॥
ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥
ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥
੮॥
੯॥
ਗਉੜੀ ਮਹਲਾ ੫ ॥
ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥
ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥
੧॥
ਰਹਾਉ ॥
ਨਾਮ ਬਿਨਾ ਜੋ ਪਹਿਰੈ ਖਾਇ ॥
ਜਿਉ ਕੂਕਰੁ ਜੂਠਨ ਮਹਿ ਪਾਇ ॥
੧॥
ਨਾਮ ਬਿਨਾ ਜੇਤਾ ਬਿਉਹਾਰੁ ॥
ਜਿਉ ਮਿਰਤਕ ਮਿਥਿਆ ਸੀਗਾਰੁ ॥
੨॥
ਨਾਮੁ ਬਿਸਾਰਿ ਕਰੇ ਰਸ ਭੋਗ ॥
ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥
੩॥
ਨਾਮੁ ਤਿਆਗਿ ਕਰੇ ਅਨ ਕਾਜ ॥
ਬਿਨਸਿ ਜਾਇ ਝੂਠੇ ਸਭਿ ਪਾਜ ॥
੪॥
ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥
ਕੋਟਿ ਕਰਮ ਕਰਤੋ ਨਰਕਿ ਜਾਵੈ ॥
੫॥
ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥
ਚੋਰ ਕੀ ਨਿਆਈ ਜਮ ਪੁਰਿ ਬਾਧਾ ॥
੬॥
ਲਾਖ ਅਡੰਬਰ ਬਹੁਤੁ ਬਿਸਥਾਰਾ ॥
ਨਾਮ ਬਿਨਾ ਝੂਠੇ ਪਾਸਾਰਾ ॥
੭॥
ਹਰਿ ਕਾ ਨਾਮੁ ਸੋਈ ਜਨੁ ਲੇਇ ॥
ਕਰਿ ਕਿਰਪਾ ਨਾਨਕ ਜਿਸੁ ਦੇਇ ॥
੮॥
੧੦॥
ਗਉੜੀ ਮਹਲਾ ੫ ॥
ਆਦਿ ਮਧਿ ਜੋ ਅੰਤਿ ਨਿਬਾਹੈ ॥
ਸੋ ਸਾਜਨੁ ਮੇਰਾ ਮਨੁ ਚਾਹੈ ॥
੧॥
ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥
ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥
੧॥
ਰਹਾਉ ॥
ਬਿਨਸਤ ਨਾਹੀ ਛੋਡਿ ਨ ਜਾਇ ॥
ਜਹ ਪੇਖਾ ਤਹ ਰਹਿਆ ਸਮਾਇ ॥
੨॥
ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥
ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥
੩॥
ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥
ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥
੪॥
ਮਾਇਆ ਸਿਲਕ ਕਾਟੀ ਗੋਪਾਲਿ ॥
ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥
੫॥
ਸਿਮਰਿ ਸਿਮਰਿ ਕਾਟੇ ਸਭਿ ਰੋਗ ॥
ਚਰਣ ਧਿਆਨ ਸਰਬ ਸੁਖ ਭੋਗ ॥
੬॥
ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥
ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥
੭॥
ਕਹੁ ਨਾਨਕ ਹਰਿ ਹਰਿ ਪਦੁ ਚੀਨ ॥
ਸਰਬਸੁ ਨਾਮੁ ਭਗਤ ਕਉ ਦੀਨ ॥
੮॥
੧੧॥
ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥
ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥
੧॥
ਹਉ ਵਾਰੀਆ ਹਰਿ ਵਾਰੀਆ ॥
੧॥
ਰਹਾਉ ॥
ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥
ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥
੨॥