ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
245
ਪਾਵਨ ਅੰਗ 245 / 1430

ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥

ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥

ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥

੪॥

੨॥

ਗਉੜੀ ਮਹਲਾ ੩ ॥

ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥

ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥

ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥

ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥

ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥

ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥

੧॥

ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥

ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥

ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥

ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥

ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥

ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥

੨॥

ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥

ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥

ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥

ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥

ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥

ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥

੩॥

ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥

ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥

ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥

ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥

ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥

ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥

੪॥

੩॥

ਗਉੜੀ ਮਹਲਾ ੩ ॥

ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥

ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥

ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥

ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥

ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥

ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥

੧॥

SikhiAt.Net
245 ×