Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
247
Pavan Ang 247 of 1430

ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥

ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰ ਸਬਦੀ ਚਿਤੁ ਲਾਏ ॥

੩॥

ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥

ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥

ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥

ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥

ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥

ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥

੪॥

੫॥

੭॥

ਰਾਗੁ ਗਉੜੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥

ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥

ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥

ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥

ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥

ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥

੧॥

ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥

ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥

ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥

ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥

ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥

ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥

੨॥

ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥

ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥

ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥

ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥

ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥

ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥

੩॥

ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥

ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥

ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥

ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥

ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥

ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥

੪॥

੧॥

SikhiAt.Net
247 ×