ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
249
ਪਾਵਨ ਅੰਗ 249 / 1430

ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥

ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥

ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥

ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥

੨॥

ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥

ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥

ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥

ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥

ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥

ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥

੩॥

ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥

ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥

ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥

ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥

ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥

ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥

੪॥

੩॥

ਗਉੜੀ ਮਹਲਾ ੫ ॥

ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥

ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥

ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥

ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥

੧॥

ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥

ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥

ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥

ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥

੨॥

ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥

ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥

ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥

ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥

੩॥

ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥

ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥

ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥

ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥

੪॥

੪॥

੨॥

੫॥

੧੧॥

SikhiAt.Net
249 ×