Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
252
Pavan Ang 252 of 1430

ਪਉੜੀ ॥

ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥

ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥

ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥

ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥

ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥

ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥

ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥

ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥

੯॥

ਸਲੋਕੁ ॥

ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥

ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥

੧॥

ਪਉੜੀ ॥

ਰਾਰਾ ਰੰਗਹੁ ਇਆ ਮਨੁ ਅਪਨਾ ॥

ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥

ਰੇ ਰੇ ਦਰਗਹ ਕਹੈ ਨ ਕੋਊ ॥

ਆਉ ਬੈਠੁ ਆਦਰੁ ਸੁਭ ਦੇਊ ॥

ਉਆ ਮਹਲੀ ਪਾਵਹਿ ਤੂ ਬਾਸਾ ॥

ਜਨਮ ਮਰਨ ਨਹ ਹੋਇ ਬਿਨਾਸਾ ॥

ਮਸਤਕਿ ਕਰਮੁ ਲਿਖਿਓ ਧੁਰਿ ਜਾ ਕੈ ॥

ਹਰਿ ਸੰਪੈ ਨਾਨਕ ਘਰਿ ਤਾ ਕੈ ॥

੧੦॥

ਸਲੋਕੁ ॥

ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥

ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥

੧॥

ਪਉੜੀ ॥

ਲਲਾ ਲਪਟਿ ਬਿਖੈ ਰਸ ਰਾਤੇ ॥

ਅਹੰਬੁਧਿ ਮਾਇਆ ਮਦ ਮਾਤੇ ॥

ਇਆ ਮਾਇਆ ਮਹਿ ਜਨਮਹਿ ਮਰਨਾ ॥

ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥

ਕੋਊ ਊਨ ਨ ਕੋਊ ਪੂਰਾ ॥

ਕੋਊ ਸੁਘਰੁ ਨ ਕੋਊ ਮੂਰਾ ॥

ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥

ਨਾਨਕ ਠਾਕੁਰ ਸਦਾ ਅਲਿਪਨਾ ॥

੧੧॥

ਸਲੋਕੁ ॥

ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥

ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ ॥

੧॥

ਪਉੜੀ ॥

ਲਲਾ ਤਾ ਕੈ ਲਵੈ ਨ ਕੋਊ ॥

ਏਕਹਿ ਆਪਿ ਅਵਰ ਨਹ ਹੋਊ ॥

ਹੋਵਨਹਾਰੁ ਹੋਤ ਸਦ ਆਇਆ ॥

ਉਆ ਕਾ ਅੰਤੁ ਨ ਕਾਹੂ ਪਾਇਆ ॥

ਕੀਟ ਹਸਤਿ ਮਹਿ ਪੂਰ ਸਮਾਨੇ ॥

ਪ੍ਰਗਟ ਪੁਰਖ ਸਭ ਠਾਊ ਜਾਨੇ ॥

ਜਾ ਕਉ ਦੀਨੋ ਹਰਿ ਰਸੁ ਅਪਨਾ ॥

ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥

੧੨॥

ਸਲੋਕੁ ॥

ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥

ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥

੧॥

ਪਉੜੀ ॥

ਆਇਆ ਸਫਲ ਤਾਹੂ ਕੋ ਗਨੀਐ ॥

ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥

ਆਇ ਬਸਹਿ ਸਾਧੂ ਕੈ ਸੰਗੇ ॥

ਅਨਦਿਨੁ ਨਾਮੁ ਧਿਆਵਹਿ ਰੰਗੇ ॥

ਆਵਤ ਸੋ ਜਨੁ ਨਾਮਹਿ ਰਾਤਾ ॥

ਜਾ ਕਉ ਦਇਆ ਮਇਆ ਬਿਧਾਤਾ ॥

ਏਕਹਿ ਆਵਨ ਫਿਰਿ ਜੋਨਿ ਨ ਆਇਆ ॥

ਨਾਨਕ ਹਰਿ ਕੈ ਦਰਸਿ ਸਮਾਇਆ ॥

੧੩॥

ਸਲੋਕੁ ॥

ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥

ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥

੧॥

SikhiAt.Net
252 ×