ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
260
ਪਾਵਨ ਅੰਗ 260 / 1430

ਸਲੋਕੁ ॥

ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥

ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥

੧॥

ਪਉੜੀ ॥

ੜਾੜਾ ੜਾੜਿ ਮਿਟੈ ਸੰਗਿ ਸਾਧੂ ॥

ਕਰਮ ਧਰਮ ਤਤੁ ਨਾਮ ਅਰਾਧੂ ॥

ਰੂੜੋ ਜਿਹ ਬਸਿਓ ਰਿਦ ਮਾਹੀ ॥

ਉਆ ਕੀ ੜਾੜਿ ਮਿਟਤ ਬਿਨਸਾਹੀ ॥

ੜਾੜਿ ਕਰਤ ਸਾਕਤ ਗਾਵਾਰਾ ॥

ਜੇਹ ਹੀਐ ਅਹੰਬੁਧਿ ਬਿਕਾਰਾ ॥

ੜਾੜਾ ਗੁਰਮੁਖਿ ੜਾੜਿ ਮਿਟਾਈ ॥

ਨਿਮਖ ਮਾਹਿ ਨਾਨਕ ਸਮਝਾਈ ॥

੪੭॥

ਸਲੋਕੁ ॥

ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥

ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥

੧॥

ਪਉੜੀ ॥

ਸਸਾ ਸਰਨਿ ਪਰੇ ਅਬ ਹਾਰੇ ॥

ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥

ਸੋਧਤ ਸੋਧਤ ਸੋਧਿ ਬੀਚਾਰਾ ॥

ਬਿਨੁ ਹਰਿ ਭਜਨ ਨਹੀ ਛੁਟਕਾਰਾ ॥

ਸਾਸਿ ਸਾਸਿ ਹਮ ਭੂਲਨਹਾਰੇ ॥

ਤੁਮ ਸਮਰਥ ਅਗਨਤ ਅਪਾਰੇ ॥

ਸਰਨਿ ਪਰੇ ਕੀ ਰਾਖੁ ਦਇਆਲਾ ॥

ਨਾਨਕ ਤੁਮਰੇ ਬਾਲ ਗੁਪਾਲਾ ॥

੪੮॥

ਸਲੋਕੁ ॥

ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥

ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥

੧॥

ਪਉੜੀ ॥

ਖਖਾ ਖਰਾ ਸਰਾਹਉ ਤਾਹੂ ॥

ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥

ਖਰਾ ਨਿਮਾਨਾ ਹੋਤ ਪਰਾਨੀ ॥

ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥

ਭਾਵੈ ਖਸਮ ਤ ਉਆ ਸੁਖੁ ਦੇਤਾ ॥

ਪਾਰਬ੍ਰਹਮੁ ਐਸੋ ਆਗਨਤਾ ॥

ਅਸੰਖ ਖਤੇ ਖਿਨ ਬਖਸਨਹਾਰਾ ॥

ਨਾਨਕ ਸਾਹਿਬ ਸਦਾ ਦਇਆਰਾ ॥

੪੯॥

ਸਲੋਕੁ ॥

ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥

ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥

੧॥

ਪਉੜੀ ॥

ਸਸਾ ਸਿਆਨਪ ਛਾਡੁ ਇਆਨਾ ॥

ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥

ਸਹਸ ਭਾਤਿ ਕਰਹਿ ਚਤੁਰਾਈ ॥

ਸੰਗਿ ਤੁਹਾਰੈ ਏਕ ਨ ਜਾਈ ॥

ਸੋਊ ਸੋਊ ਜਪਿ ਦਿਨ ਰਾਤੀ ॥

ਰੇ ਜੀਅ ਚਲੈ ਤੁਹਾਰੈ ਸਾਥੀ ॥

ਸਾਧ ਸੇਵਾ ਲਾਵੈ ਜਿਹ ਆਪੈ ॥

ਨਾਨਕ ਤਾ ਕਉ ਦੂਖੁ ਨ ਬਿਆਪੈ ॥

੫੦॥

ਸਲੋਕੁ ॥

ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥

ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥

੧॥

ਪਉੜੀ ॥

ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥

ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥

ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥

ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥

ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥

ਸੰਤਹ ਸੰਗਿ ਹੋਤ ਕਿਰਪਾਲਾ ॥

SikhiAt.Net
260 ×